ਡੇਰਾਬੱਸੀ, (ਅਨਿਲ)- ਜਵਾਹਰਪੁਰ ਨੇੜੇ ਇਕ ਕਾਰ ਦੀ ਟੱਕਰ ਨਾਲ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਕਰੇਟਾ ਕਾਰ ਚਾਲਕ ਲਖਵਿੰਦਰ ਸਿੰਘ ਪੁੱਤਰ ਮਾਮ ਰਾਜ ਵਾਸੀ ਪਿੰਡ ਕੂੜਾਂਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਅਾ। ਮ੍ਰਿਤਕ ਦੀ ਪਛਾਣ ਚੰਦਾ ਸਿੰਘ (57) ਪੁੱਤਰ ਚੇਤ ਸਿੰਘ ਵਾਸੀ ਪਿੰਡ ਜਵਾਹਰਪੁਰ ਵਜੋਂ ਹੋਈ ਹੈ, ਜੋ ਪੰਜਾਬ ਰੋਡਵੇਜ਼ ਚੰਡੀਗੜ੍ਹ ਵਿਚ ਇੰਸਪੈਕਟਰ ਸੀ। ਜਾਣਕਾਰੀ ਮੁਤਾਬਕ ਚੰਦਾ ਸਿੰਘ ਵੀਰਵਾਰ ਸ਼ਾਮ ਸਾਢੇ 8 ਵਜੇ ਚੰੰਡੀਗੜ੍ਹ ਤੋਂ ਆਪਣੇ ਪਿੰਡ ਜਾਣ ਲਈ ਅੰਬਾਲਾ-ਚੰਡੀਗੜ੍ਹ ਹਾਈਵੇ ’ਤੇ ਸਥਿਤ ਸੇਠੀ ਢਾਬੇ ਨੇੜੇ ਬੱਸ ਵਿਚੋਂ ਉਤਰਿਆ ਸੀ। ਇਸ ਦੌਰਾਨ ਪਿੱਛੋਂ ਆ ਰਹੀ ਕਰੇਟਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਪੁਲਸ ਨੇ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ। ਜਾਂਚ ਅਧਿਕਾਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਬਾਅਦ ਵਿਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।
ਸਿੰਥੈਟਿਕ ਡਰੱਗਜ਼ ਦੀ ਡੋਜ਼ ਲੈਣ ਨਾਲ ਨੌਜਵਾਨ ਦੀ ਮੌਤ
NEXT STORY