ਜੈਤੋ, (ਜਿੰਦਲ)- ਅੱਜ ਸਵੇਰੇ ਜੈਤੋ ਦੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਐਮਰਜੈਂਸੀ ਨੰਬਰ ’ਤੇ ਕਿਸੇ ਰਾਹਗੀਰ ਨੇ ਦੱਸਿਆ ਕਿ ਕੋਟਕਪੂਰਾ ਰੋਡ ’ਤੇ ਕਰੀਬ 4 ਕਿਲੋਮੀਟਰ ਦੂਰ ਸਡ਼ਕ ’ਤੇ ਇਕ ਨੌਜਵਾਨ ਜ਼ਖ਼ਮੀ ਹਾਲਤ ਵਿਚ ਬੇਹੋਸ਼ ਪਿਆ ਹੈ, ਉਸ ਨੂੰ ਕੋਈ ਤੇਜ਼ ਰਫ਼ਤਾਰ ਕਾਰ ਦਾ ਸ਼ਰਾਬੀ ਡਰਾਈਵਰ ਟੱਕਰ ਮਾਰ ਕੇ ਫਰਾਰ ਹੋ ਗਿਆ ਹੈ। ਇਹ ਸੂਚਨਾ ਮਿਲਦੇ ਹੀ ਸੋਸਾਇਟੀ ਦੇ ਮੀਤ ਪ੍ਰਧਾਨ ਸੁਮਿਤ ਸਾਥੀਅਾਂ ਨਾਲ ਮੌਕੇ ’ਤ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਨੂੰ ਜੈਤੋ ਦੇ ਸਿਵਲ ਹਸਪਤਾਲ ਲਿਆਂਦਾ, ਜਿੱਥੇ ਤਾਇਨਾਤ ਡਾਕਟਰ ਨੇ ਮੁੱਢਲੀ ਸਹਾਇਤਾ ਦੇ ਕੇ ਉਸ ਨੂੰ ਫ਼ਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ। ਸੋਸਾਇਟੀ ਦੇ ਮੈਂਬਰ ਉਸ ਨੂੰ ਮੈਡੀਕਲ ਹਸਪਤਾਲ ਲੈ ਕੇ ਗਏ, ਜਿੱਥੇ ਉਹ ਜ਼ੇਰੇ ਇਲਾਜ ਹੈ।
ਪਡ਼੍ਹਨ ਦੀ ਉਮਰ ’ਚ ਬੱਚੇ ਬਾਲ ਮਜ਼ਦੂਰੀ ਕਰਨ ਲਈ ਮਜਬੂਰ
NEXT STORY