ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਪਿੰਡ ਹਿੰਮਤਪੁਰਾ ਵਿਖੇ ਇਕ ਛੋਟਾ ਹਾਥੀ ਪਲਟ ਜਾਣ ’ਤੇ ਇਕ ਵਿਅਕਤੀ ਦੀ ਮੌਤ ਅਤੇ 6 ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ, ਜਿਸ ’ਚੋਂ ਇਕ ਅੌਰਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਮਜ਼ਦੂਰ ਪਰਿਵਾਰ ਪਿੰਡ ਹਿੰਮਤਪੁਰਾ ਵਿਖੇ ਇਕ ਵਿਆਹ ’ਚ ਸ਼ਾਮਲ ਹੋ ਕੇ ਵਾਪਸ ਨਿਹਾਲ ਸਿੰਘ ਵਾਲਾ ਨੂੰ ਛੋਟੇ ਹਾਥੀ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਖੱਡੇ ’ਚ ਵੱਜ ਕੇ ਉਕਤ ਛੋਟਾ ਹਾਥੀ ਪਲਟ ਗਿਆ, ਜਿਸ ਕਾਰਨ ਇਸ ’ਤੇ ਸਵਾਰ ਜਸਵੀਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਦੀ ਮੌਤ ਹੋ ਗਈ ਅਤੇ 6 ਅੌਰਤਾਂ, ਮਰਦ ਤੇ ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਅਤੇ ਮੈਡੀਕਲ ਕਾਲਜ ਫਰੀਦਕੋਟ ਭਰਤੀ ਕਰਵਾਇਆ ਗਿਆ, ਜਿਨ੍ਹਾਂ ’ਚੋਂ ਇਕ ਅੌਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਚੌਕੀ ਬਿਲਾਸਪੁਰ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ’ਚ ਲੈ ਕੇ ਪੋਸਟ ਮਾਰਟਮ ਲਈ ਮੋਗਾ ਸਿਵਲ ਹਸਪਤਾਲ ਪਹੁੰਚਾ ਦਿੱਤਾ।
ਮੀਟ ਦੀ ਦੁਕਾਨ ’ਤੇ ਕੰਮ ਕਰਦੇ ਮਜ਼ਦੂਰ ਦੀਅਾਂ ਉਂਗਲਾਂ ਕੱਟੀਆਂ
NEXT STORY