ਲੁਧਿਆਣਾ (ਅਨਿਲ): ਥਾਣਾ ਪੀ. ਏ. ਯੂ. ਦੀ ਪੁਲਸ ਨੇ ਇਕ ਕਾਰ ਚਾਲਕ ਦੇ ਖ਼ਿਲਾਫ਼ ਤੇਜ਼ ਰਫ਼ਤਾਰੀ ਵਾਹਨ ਚਲਾਉਣ ਤੇ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੁਨੀਤਾ ਦੇਵੀ ਵਾਸੀ ਨਿਊ ਸ਼ਾਮ ਨਗਰ ਪੱਖੋਵਾਲ ਰੋਡ ਨੇ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦਾ ਪਤੀ ਸਰਵਨ ਕੁਮਾਰ ਰਾਮ ਪੀ. ਏ. ਯੂ. ਗੇਟ ਨੰਬਰ 8 ਦੇ ਕੋਲ ਲੈਟਰ ਪਾਉਣ ਵਾਲੀ ਮਸ਼ੀਨ ਨੂੰ ਸੜਕ ਕੰਢੇ ਠੀਕ ਕਰ ਰਿਹਾ ਸੀ ਤੇ ਇਸ ਦੌਰਾਨ ਮਗਰੋਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਹਾਏ ਓਏ... ਆਹ ਕੀ ਹੋਈ ਜਾਂਦਾ ਪੰਜਾਬ 'ਚ! ਹੁਸ਼ਿਆਰਪੁਰ ਵਰਗਾ ਘਿਨੌਣਾ ਕਾਂਡ ਕਰ ਚੱਲਿਆ ਸੀ ਪ੍ਰਵਾਸੀ
ਇਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕਾਰ ਚਾਲਕ ਦੀ ਪਛਾਣ ਵੰਸ਼ ਮਲਹੋਤਰਾ ਵਾਸੀ ਜੋਧੇਵਾਲ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ
NEXT STORY