ਖੰਨਾ (ਵਿਨਾਇਕ)- ਪਿੰਡ ਗੋਬਿੰਦਪੁਰਾ ਨੇੜੇ ਇਕ ਤੇਜ਼ ਰਫਤਾਰ ਸਕੂਲੀ ਵੈਨ ਨੇ ਮੋਟਰਸਾਈਕਲ ਸਵਾਰਾਂ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਕੇ ਕੁਚਲ ਦਿੱਤਾ, ਜਿਸ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਭਾਰਤੀ ਵਾਸੀ ਪਿੰਡ ਘੁੰਗਰਾਲੀ ਰਾਜਪੂਤਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਘਰ 'ਚ ਖੜ੍ਹੀ ਐਕਟਿਵਾ ਦਾ ਹੀ ਹੋ ਗਿਆ ਚਲਾਨ, ਮਾਮਲਾ ਜਾਣ ਹੋ ਜਾਓਗੇ ਹੈਰਾਨ
ਇਸ ਘਟਨਾ ਸਬੰਧੀ ਪਾਇਲ ਪੁਲਸ ਕੋਲ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਮ੍ਰਿਤਕ ਦੇ ਪਿਤਾ ਛਿੰਦਰਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਅਰਸ਼ਦੀਪ ਭਾਰਤੀ ਆਪਣੇ ਦੋਸਤ ਗਗਨਦੀਪ ਸਿੰਘ ਨਾਲ ਆਪਣੇ ਮੋਟਰਸਾਈਕਲ ’ਤੇ ਨਵਾਂ ਪਿੰਡ ਗੋਬਿੰਦਪੁਰਾ ਤੋਂ ਦਾਊਮਾਜਰਾ ਵੱਲ ਜਾ ਰਿਹਾ ਸੀ। ਇਸੇ ਦੌਰਾਨ ਗੋਬਿੰਦਪੁਰਾ-ਦਾਊਮਾਜਰਾ ਮੋੜ ਨੇੜੇ ਦਾਊਮਾਜਰਾ ਵਲੋਂ ਆਉਂਦੀ ਇਕ ਪ੍ਰਾਈਵੇਟ ਸਕੂਲੀ ਵੈਨ ਦੇ ਚਾਲਕ ਨੇ ਵੈਨ ਬੜੀ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਲਿਆ ਕੇ ਸਿੱਧੇ ਉਸਦੇ ਲੜਕੇ ਦੇ ਮੋਟਰਸਾਈਕਲ ’ਚ ਮਾਰ ਦਿੱਤੀ।
ਇਹ ਵੀ ਪੜ੍ਹੋ- '10 ਲਾਓ 100 ਕਮਾਓ' ਕਹਿ ਕੇ ਭੋਲੇ-ਭਾਲੇ ਲੋਕਾਂ ਨੂੰ ਬਣਾ ਰਹੇ ਸੀ ਸ਼ਿਕਾਰ, 14 ਚੜ੍ਹੇ ਪੁਲਸ ਦੇ ਅੜਿੱਕੇ
ਇਸ ਹਾਦਸੇ ਵਿਚ ਉਸ ਦੇ ਲੜਕੇ ਅਰਸ਼ਦੀਪ ਭਾਰਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗਗਨਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਸ ਘਟਨਾ ਸਬੰਧੀ ਪਾਇਲ ਪੁਲਸ ਨੇ ਸਕੂਲ ਵੈਨ ਦੇ ਨਾਮਾਲੂਮ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜੇਲ੍ਹ 'ਚੋਂ ਬਾਹਰ ਆ ਕੇ ਮੁੜ ਕਰਨ ਲੱਗਾ ਨਸ਼ਾ ਤਸਕਰੀ, CIA ਸਟਾਫ਼ ਨੇ 50 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਂਡਿਆਂ ਦੀ ਡਲਿਵਰੀ ਕਰਨ ਗਏ ਨੌਜਵਾਨ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼, ਕਤਲ ਦਾ ਜਤਾਇਆ ਜਾ ਰਿਹੈ ਸ਼ੱਕ
NEXT STORY