ਲੁਧਿਆਣਾ (ਸ਼ਿਵਮ) : ਪੁਲਸ ਕਮਿਸ਼ਨਰ ਆਈ.ਪੀ.ਐੱਸ. ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਜੋਧੇਵਾਲ ਦੀ ਪੁਲਸ ਨੇ ਦੜੇ-ਸੱਟੇ ਦਾ ਕੰਮ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਦੜੇ-ਸੱਟੇ ਦੀ ਪਰਚੀ ਲਗਾਉਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਨੂਰਵਾਲਾ ਰੋਡ ''ਤੇ ਇਕ ਵਿਅਕਤੀ ਸ਼ਰੇਆਮ ਉੱਚੀ ਆਵਾਜ਼ ਲਗਾ ਕੇ ਦੜੇ-ਸੱਟੇ ਦੀਆਂ ਪਰਚੀਆਂ ਲਗਾਉਣ ਦਾ ਕੰਮ ਕਰ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਮੁਖੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ''ਤੇ ਹਵਲਦਾਰ ਜਸਵਿੰਦਰ ਪਾਲ ਦੀ ਪੁਲਸ ਟੀਮ ਨੂੰ ਰੇਡ ਕਰਨ ਲਈ ਭੇਜਿਆ।
ਇਸ ਦੌਰਾਨ ਜਦੋਂ ਪੁਲਸ ਟੀਮ ਇੰਡਸਟਰੀ ਏਰੀਆ ਨੂਰਵਾਲਾ ਪਹੁੰਚੀ ਤਾਂ ਉੱਥੇ ਸਾਹਮਣੇ ਖੜ੍ਹਾ ਇਕ ਵਿਅਕਤੀ ਉੱਚੀ ਆਵਾਜ਼ ਵਿਚ ਲੋਕਾਂ ਨੂੰ ਦੜੇ-ਸੱਟੇ ਦੀ ਪਰਚੀ ਲਗਾਉਣ ਲਈ ਸੱਦਾ ਦੇ ਰਿਹਾ ਸੀ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਮੁਲਜ਼ਮ ਨੂੰ ਮੌਕੇ ''ਤੇ ਹੀ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮ ਦੀ ਪਛਾਣ ਮੰਗਾ ਪੁੱਤਰ ਈਸ਼ਵਰ ਦਾਸ ਵਾਸੀ ਮੁਹੱਲਾ ਬਸੰਤ ਨਗਰ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ 2120 ਰੁਪਏ ਦੀ ਨਕਦ ਰਾਸ਼ੀ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਜੋਧੇਵਾਲ ਵਿਚ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅੱਖਾਂ 'ਚ ਮਿਰਚਾਂ ਪਾ ਕੇ ਨਕਦੀ ਲੁੱਟੀ, ਪੁਲਸ ਨੇ ਦਰਜ ਕੀਤਾ ਮਾਮਲਾ
NEXT STORY