ਲੁਧਿਆਣਾ (ਤਰੁਣ)- ਡਿਵੀਜ਼ਨ ਨੰ. 5 ਪੁਲਸ ਸਟੇਸ਼ਨ ਦੀ ਪੁਲਸ ਨੇ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ, ਜੋ ਸਕੂਟਰ ’ਤੇ ਨਾਜਾਇਜ਼ ਸ਼ਰਾਬ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੋਸ਼ੀ ਦੀ ਪਛਾਣ ਵਿਸ਼ਾਲ ਵਜੋਂ ਹੋਈ ਹੈ, ਜੋ ਕਿ ਦੀਪ ਨਗਰ ਦਾ ਰਹਿਣ ਵਾਲਾ ਹੈ। ਜਾਂਚ ਅਧਿਕਾਰੀ ਮੇਵਾ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਨਾਜਾਇਜ਼ ਸ਼ਰਾਬ ਦੀ ਵਿਕਰੀ ਵਿਚ ਸ਼ਾਮਲ ਹੈ। ਉਹ ਮਨਜੀਤ ਨਗਰ ਨੇੜੇ ਇਕ ਸਕੂਟਰ ’ਤੇ ਸ਼ਰਾਬ ਪਹੁੰਚਾਉਣ ਦੀ ਯੋਜਨਾ ਬਣਾ ਰਿਹਾ ਸੀ। ਇਸ ਤੋਂ ਬਾਅਦ ਪੁਲਸ ਨੇ ਨਾਕਾਬੰਦੀ ਕੀਤੀ ਅਤੇ ਦੋਸ਼ੀ ਨੂੰ ਨਾਜਾਇਜ਼ ਸ਼ਰਾਬ ਦੇ 2 ਡੱਬਿਆਂ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਦੋਸ਼ੀ ਦਾ ਸਕੂਟਰ ਵੀ ਜ਼ਬਤ ਕਰ ਲਿਆ। ਦੋਸ਼ੀ ਵਿਰੁੱਧ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 4-5 ਦਿਨਾਂ ਤੱਕ...ਮੌਸਮ ਵਿਭਾਗ ਨੇ ਜਾਰੀ ਕੀਤੀ Latest Update
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਵਾਲੇ ਦਿਨ ਘਰ 'ਚ ਵਿਛ ਗਏ ਸੱਥਰ ! ਪੁਲਸ ਵੱਲੋਂ ਆਏ ਫ਼ੋਨ ਮਗਰੋਂ ਪੈ ਗਿਆ ਪਿੱਟ-ਸਿਆਪਾ
NEXT STORY