ਮੋਗਾ (ਆਜ਼ਾਦ)-ਮੋਗਾ ਪੁਲਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲ਼ੀਆਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣਾ ਸਦਰ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਦੇਰ ਰਾਤ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਪਿੰਡ ਘੱਲ ਕਲਾਂ ਨੇੜੇ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਵਿਕਾਸ ਗਿਰੀ ਵਾਸੀ ਪਿੰਡ ਰਤੀਆਂ ਨੂੰ ਕਾਬੂ ਕਰਕੇ ਉਸ ਕੋਲੋਂ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਬਖਸ਼ ਸਿੰਘ ਵਾਸੀ ਪਿੰਡ ਮਦਾਰਪੁਰ ਨੂੰ ਕਾਬੂ ਕਰਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ: ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ ਛੱਡਣ ਦੀ ਦੱਸੀ ਵਜ੍ਹਾ
ਇਸੇ ਤਰ੍ਹਾਂ ਥਾਣਾ ਕੋਟ-ਈਸੇ-ਖਾਂ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਖਚੈਨ ਸਿੰਘ ਚੈਨਾ ਵਾਸੀ ਪਿੰਡ ਦੌਲੇਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 34 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸਿਟੀ ਮੋਗਾ ਦੀ ਸਹਾਇਕ ਥਾਣੇਦਾਰ ਸਰਬਜੀਤ ਕੌਰ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸਾਗਰ ਵਾਸੀ ਸਾਧਾਂਵਾਲੀ ਬਸਤੀ, ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਵੱਲੋਂ ਸਾਰੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ ਪਲਟ ਗਿਆ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੇਤਾਂ ਵੱਲ ਗਏ ਕਿਸਾਨ ਦੀ ਸੱਪ ਦੇ ਡੰਗਣ ਕਾਨ ਮੌਤ
NEXT STORY