ਜ਼ੀਰਾ(ਗੁਰਮੇਲ ਸੇਖਵਾਂ) : ਮਨਸੂਰ ਕਲਾਂ ਦੀ ਸ਼ਰਾਬ ਫੈਕਟਰੀ ਅੱਗੇ 53 ਦਿਨਾਂ ਤੋਂ ਧਰਨਾ ਜਾਰੀ ਹੈ। ਇਸ ਮਸਲੇ ਦੇ ਹੱਲ ਨੂੰ ਲੈ ਕੇ ਅੱਜ ਏ.ਡੀ.ਸੀ. ਫਿਰੋਜ਼ਪੁਰ ਸਾਗਰ ਸੇਤੀਆ ਵੱਲੋਂ ਧਰਨਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ. ਗੁਰਮੀਤ ਸਿੰਘ ਚੀਮਾ, ਐੱਸ.ਡੀ.ਐੱਮ. ਜ਼ੀਰਾ ਇੰਦਰਪਾਲ ਸਿੰਘ, ਡੀ.ਐੱਸ.ਪੀ. ਜ਼ੀਰਾ ਪਲਵਿੰਦਰ ਸਿੰਘ ਸੰਧੂ, ਤਹਿਸੀਲਦਾਰ ਜ਼ੀਰਾ ਵਿਨੋਦ ਕੁਮਾਰ, ਐਸ.ਐਚ.ਓ. ਸਦਰ ਜ਼ੀਰਾ ਗੁਰਪ੍ਰੀਤ ਸਿੰਘ ਵੀ ਮੋਜੂਦ ਸਨ। ਮੀਟਿੰਗ ਵਿੱਚ ਫਤਿਹ ਸਿੰਘ ਢਿੱਲੋਂ ਰਟੋਲ ਰੋਲੀ, ਗੁਰਮੇਲ ਸਿੰਘ ਸਰਪੰਚ ਮਨਸੂਰਵਾਲ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਸੋਢੀਵਾਲਾ, ਜਗਜੀਤ ਸਿੰਘ ਪੰਡੋਰੀ, ਨੇਕ ਸਿੰਘ, ਸੁਰਜੀਤ ਸਿੰਘ ਅਤੇ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਹਾਜਰ ਸਨ। ਇਸ ਸਮੇਂ ਫਿਰੋਜ਼ਪੁਰ ਦੇ ਏ.ਡੀ.ਸੀ ਵੱਲੋਂ ਗੱਲਬਾਤ ਕਰਦਿਆ ਸਮੱਸਿਆ ਦਾ ਹੱਲ ਕੱਢਣ ਲਈ ਧਰਨਾਕਾਰੀਆਂ ਦੇ ਆਗੂਆਂ ਨੂੰ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਜਰਮਨ ਦੌਰੇ 'ਤੇ ਗਏ CM ਮਾਨ ਦੇ ਨਿਸ਼ਾਨੇ 'ਤੇ ਭਾਜਪਾ, ਵੀਡੀਓ ਜਾਰੀ ਕਰ ਕਹੀਆਂ ਵੱਡੀਆਂ ਗੱਲਾਂ
ਉਨ੍ਹਾਂ ਕਿਹਾ ਕਿ ਫੈਕਟਰੀ ਵਾਲਿਆਂ ਵੱਲੋਂ ਸਕਿਊਰਟੀਗਾਰਡਾਂ ਨੂੰ ਅੰਦਰ ਭੇਜਣ ਅਤੇ ਉਨਾਂ ਲਈ ਰਾਸ਼ਨ ਭੇਜਣ ਦਿੱਛਾ ਜਾਵੇ, ਜਿਸ 'ਤੇ ਸਾਝੇ ਮੋਰਚੇ ਦੇ ਆਗੂਆਂ ਨੇ ਸਹਿਮਤੀ ਪ੍ਰਗਟਾ ਦਿੱਤੀ ਜਦਕਿ ਪ੍ਰਸ਼ਾਸ਼ਨ ਵੱਲੋਂ ਤੀਸਰੀ ਮੰਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਧਰਨੇ ਨੂੰ ਪਿੱਛੇ ਕਰਨ ਦੀ ਕੀਤੀ ਗਈ ਤਾਂ ਸਾਂਝੇ ਮੋਰਚੇ ਦੇ ਆਗੂਆਂ ਨੇ ਇਸਨੂੰ ਠੁਕਰਾ ਦਿੱਤਾ। ਜ਼ਿਕਰਯੋਗ ਹੈ ਕਿ ਸ਼ਰਾਬ ਫੈਕਟਰੀ ਵੱਲੋਂ ਇਲਾਕੇ ਦੇ ਪਾਣੀ ਨੂੰ ਗੰਧਲਾ ਕਰਨ ਕਰਕੇ 40 ਪਿੰਡਾਂ ਦੀਆਂ ਪੰਚਾਇਤਾਂ ਤੇ ਹੋਰ ਜੱਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਮੋਰਚਾ ਲਗਾਇਆ ਹੋਇਆ ਹੈ, ਜਿਸ ਸਬੰਧੀ ਪਿਛਲੇ ਦਿਨੀਂ ਗਰੀਨ ਟ੍ਰਿਬਿਊਨਲ ਵੱਲੋਂ ਪਾਣੀ ਦੇ ਸੈਂਪਲ ਵੀ ਲਏ ਗਏ ਹਨ, ਜਿਸਤੇ ਏ.ਡੀ.ਸੀ. ਫਿਰੋਜ਼ਪੁਰ ਨੇ ਕਿਹਾ ਕਿ ਫੈਕਟਰੀ ਵਿਰੁੱਧ ਕਾਰਵਾਈ ਤਾਂ ਸੈਂਪਲਾ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕਾਨੂੰਨ ਅਨੁਸਾਰ ਕੀਤੀ ਜਾ ਸਕਦੀ ਹੈ, ਜੇਕਰ ਫੈਕਟਰੀ ਵੱਲੋਂ ਪਾਣੀ ਨੂੰ ਪਲਿਊਟ ਕਰਨ ਦੀ ਰਿਪੋਰਟ ਆਉਂਦੀ ਹੈ ਤਾਂ ਸਰਕਾਰ ਵੱਲੋਂ ਫੈਕਟਰੀ ਨੂੰ ਨਿਯਮਾਂ ਅਨੁਸਾਰ ਬੰਦ ਕੀਤਾ ਜਾਵੇਗਾ, ਨਿਯਮਾਂ ਦੀ ਪਾਲਣਾ ਕਰਨਾ ਸਾਡਾ ਸਭ ਦਾ ਅਧਿਕਾਰੀ ਹੈ। ਇਸਤੇ ਸਾਂਝੇ ਮੋਰਚੇ ਵੱਲੋਂ ਏ.ਡੀ.ਸੀ. ਫਿਰੋਜ਼ਪੁਰ ਤੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ। ਧਰਨਾਕਾਰੀਆਂ ਨੇ ਕਿਹਾ ਕਿ 53 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀ ਕੀਤੀ ਗਈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਬੰਬੀਹਾ ਗੈਂਗ ਦੇ ਚੈਲੰਜ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਦਾ ਜਵਾਬ
NEXT STORY