ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਕਾਲੋਨਾਈਜ਼ਰਾਂ 'ਤੇ ਸ਼ਿਕੰਜਾ ਕੱਸਣ ਦੀਆਂ ਦਿੱਤੀਆਂ ਗਈਆਂ ਸਖ਼ਤ ਹਦਾਇਤਾਂ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਸ਼ਾਸਨ ਪੂਰੀ ਤਰ੍ਹਾਂ ਐਕਸ਼ਨ ਮੋੜ ਵਿਚ ਆ ਗਿਆ ਹੈ। ਬੁੱਧਵਾਰ ਨੂੰ ਪਏ ਮੀਂਹ ਦੇ ਬਾਵਜੂਦ ਨਗਰ ਕੌਂਸਲ ਦੀ ਟੀਮ ਨੇ ਪੁਲਸ ਪ੍ਰਸ਼ਾਸਨ ਅਤੇ ਡਿਊਟੀ ਮੈਜਿਸਟ੍ਰੇਟ ਦੀ ਅਗਵਾਈ ਹੇਠ ਸ਼ਹਿਰ ਦੀਆਂ ਤਿੰਨ ਅਣ-ਅਧਿਕਾਰਤ (ਅਨ-ਅਪਰੂਵਡ) ਕਾਲੋਨੀਆਂ 'ਤੇ ਵੱਡੀ ਕਾਰਵਾਈ ਕਰਦੇ ਉੱਥੇ ਕੀਤੀਆਂ ਬਾਊਂਡਰੀ ਵਾਲਾਂ ਅਤੇ ਗੈਰ-ਕਾਨੂੰਨੀ ਉਸਾਰੀਆਂ 'ਤੇ ਪੀਲਾ ਪੰਜਾ ਚਲਾ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
32 ਕਾਲੋਨੀਆਂ ਦੀ ਸੂਚੀ ਤਿਆਰ ਕਾਰਵਾਈ ਰਹੇਗੀ ਜਾਰੀ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ (ਈ. ਓ) ਵਰੁਣ ਸਹੋਤਾ ਨੇ ਦੱਸਿਆ ਕਿ ਸ਼ਹਿਰ ਦੀ ਹੱਦ ਅੰਦਰ ਕੁੱਲ੍ਹ 32 ਅਣ-ਅਧਿਕਾਰਤ ਕਾਲੋਨੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਅੱਜ ਦੀ ਕਾਰਵਾਈ ਦੌਰਾਨ 3 ਕਲੋਨੀਆਂ 'ਤੇ ਬੁਲਡੋਜ਼ਰ ਚਲਾਇਆ ਗਿਆ ਹੈ ਜਦਕਿ ਬਾਕੀ ਰਹਿੰਦੀਆਂ 29 ਕਾਲੋਨੀਆਂ ਵਿਰੁੱਧ ਵੀ ਆਉਣ ਵਾਲੇ ਦਿਨਾਂ ਵਿੱਚ ਬਿਨਾਂ ਕਿਸੇ ਢਿਲ-ਮੱਠ ਦੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਇਹ ਵੀ ਪੜ੍ਹੋ: ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸ਼ਾਹਪੁਰ ਕੰਢੀ ਬੈਰਾਜ ਝੀਲ ਦਾ ਪਾਣੀ
"ਨੋਟਿਸਾਂ ਦੀ ਪਰਵਾਹ ਨਾ ਕਰਨ 'ਤੇ ਹੋਇਆ ਐਕਸ਼ਨ"
ਮੌਕੇ 'ਤੇ ਮੌਜੂਦ ਡਿਊਟੀ ਮੈਜਿਸਟ੍ਰੇਟ-ਕਮ-ਨਾਇਬ ਤਹਿਸੀਲਦਾਰ ਬਲਜੀਤ ਸਿੰਘ ਸਰਾਂ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਸਰਕਾਰੀ ਨਿਯਮਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਕਲੋਨਾਈਜ਼ਰਾਂ ਨੂੰ ਪਹਿਲਾਂ ਹੀ ਨਿਯਮਾਂ ਅਨੁਸਾਰ ਮਨਜ਼ੂਰੀ ਲੈਣ ਲਈ ਬਕਾਇਦਾ ਨੋਟਿਸ ਜਾਰੀ ਕੀਤੇ ਗਏ ਸਨ। ਇਸ ਦੇ ਬਾਵਜੂਦ ਜਦੋਂ ਨਿਯਮਾਂ ਦੀ ਉਲੰਘਣਾ ਜਾਰੀ ਰਹੀ ਤਾਂ ਪ੍ਰਸ਼ਾਸਨ ਨੂੰ ਇਹ ਸਖ਼ਤ ਕਾਨੂੰਨੀ ਕਦਮ ਚੁੱਕਣਾ ਪਿਆ।
ਨਗਰ ਕੌਂਸਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਮਿਹਨਤ ਦੀ ਕਮਾਈ ਲਗਾਉਣ ਤੋਂ ਪਹਿਲਾਂ ਕਿਸੇ ਵੀ ਪਲਾਟ, ਮਕਾਨ ਜਾਂ ਜ਼ਾਇਦਾਦ ਦੇ ਸਰਕਾਰੀ ਰਿਕਾਰਡ, ਮਨਜ਼ੂਰੀ ਅਤੇ ਨਕਸ਼ੇ ਦੀ ਚੰਗੀ ਤਰ੍ਹਾਂ ਜਾਂਚ-ਪੜਤਾਲ ਜ਼ਰੂਰ ਕਰਨ। ਅਣ-ਅਧਿਕਾਰਤ ਕਲੋਨੀਆਂ ਵਿੱਚ ਜ਼ਮੀਨ ਖਰੀਦਣ ਨਾਲ ਭਵਿੱਖ ਵਿੱਚ ਵੱਡੇ ਕਾਨੂੰਨੀ ਅਤੇ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ: 17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਮੂਹਿਕ ਛੁੱਟੀ ’ਤੇ ਰਹੇ ਬਿਜਲੀ ਮੁਲਾਜ਼ਮ, ਸੰਘਰਸ਼ ਨੂੰ ਮਿਲਿਆ ਭਰਵਾਂ ਹੁੰਗਾਰਾ
NEXT STORY