ਸੰਗਰੂਰ (ਵਿਜੈ ਸਿੰਗਲਾ)-ਯੂਕ੍ਰੇਨ ’ਚ ਫਸੇ ਹੋਏ ਜ਼ਿਲ੍ਹਾ ਸੰਗਰੂਰ ਦੇ ਵਿਦਿਆਰਥੀਆਂ ਸਮੇਤ ਹੋਰ ਨਾਗਰਿਕਾਂ ਬਾਰੇ ਜਾਣਕਾਰੀ ਹਾਸਿਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਦਿਨੀਂ ਜਾਰੀ ਕੀਤੇ ਹੈਲਪਲਾਈਨ ਨੰਬਰ ਅਤੇ ਈ-ਮੇਲ ਆਈ. ਡੀ. ਉੱਤੇ ਹੁਣ ਤੱਕ 8 ਵਿਦਿਆਰਥੀਆਂ ਬਾਰੇ ਸੂਚਨਾ ਪ੍ਰਾਪਤ ਹੋਈ ਹੈ, ਜਿਨ੍ਹਾਂ ਦੇ ਪਰਿਵਾਰਾਂ ਨਾਲ ਪ੍ਰਸ਼ਾਸਨ ਵੱਲੋਂ ਤਾਲਮੇਲ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਅਧਿਕਾਰੀਆਂ ਨੇ ਇਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਾਇਮ ਕੀਤਾ ਹੈ। ਇਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਸੂਬਾ ਸਰਕਾਰ ਰਾਹੀਂ ਕੇਂਦਰ ਸਰਕਾਰ ਨਾਲ ਇਨ੍ਹਾਂ ਦੇ ਵੇਰਵੇ ਸਾਂਝੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਦਿੱਲੀ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਦਰਜ 17 ਮਾਮਲੇ ਵਾਪਸ ਲੈਣ ਦੀ ਦਿੱਤੀ ਮਨਜ਼ੂਰੀ
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਹੈਲਪਲਾਈਨ ਉੱਤੇ ਹੁਣ ਤੱਕ ਮੂਨਕ ਦੇ ਵਾਰਡ ਨੰਬਰ 12 ਦੇ ਵਸਨੀਕ ਸੌਰਵ, ਸੁਨਾਮ ਦੇ ਧੀਰਜ ਵਰਮਾ, ਉੱਪਲੀ ਸੰਗਰੂਰ ਦੇ ਹਰਦੀਪ ਸਿੰਘ, ਪਿੰਡ ਰਾਣੀਕੇ ਧੂਰੀ ਦੇ ਰੋਹਿਤ ਕੁਮਾਰ ਸ਼ਰਮਾ, ਲਹਿਰਾਗਾਗਾ ਦੇ ਹਰਿੰਦਰ ਸਿੰਘ, ਮੰਡਵੀ ਮੂਨਕ ਤੋਂ ਮਹਿਕ, ਮੂਨਕ ਦੀ ਮਨਪ੍ਰੀਤ ਕੌਰ ਅਤੇ ਪੂਨੀਆ ਕਾਲੋਨੀ ਸੰਗਰੂਰ ਦੇ ਅਰਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਹੀ ਸੰਪਰਕ ਕੀਤਾ ਹੈ, ਜਿਸ ਸਬੰਧੀ ਸਰਕਾਰ ਨੂੰ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਰਾਮਵੀਰ ਨੇ ਇਕ ਵਾਰ ਫਿਰ ਤੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕ੍ਰੇਨ ’ਚ ਫਸੇ ਹਨ, ਉਹ ਉਨ੍ਹਾਂ ਦੀ ਸੂਚਨਾ ਹੈਲਪਲਾਈਨ ਨੰਬਰ 01672-231080 ਜਾਂ ਈਮੇਲ ਆਈਡੀ controlroom.dcofficesgr@yahoo.com ਉੱਤੇ ਮੁਹੱਈਆ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਕੀਵ ’ਚ ਭਾਰਤੀਆਂ ਸਿਰ ਮੰਡਰਾਉਣ ਲੱਗਾ ਜੰਗ ਦਾ ਖ਼ਤਰਾ, ਰੇਲ ਗੱਡੀ ’ਚ ਚੜ੍ਹਨ ਦੀ ਨਹੀਂ ਇਜਾਜ਼ਤ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਸਰਕਾਰ ਵੱਲੋਂ ਇਕ ਪ੍ਰੋਫਾਰਮਾ ਵੀ ਜਾਰੀ ਕੀਤਾ ਗਿਆ ਹੈ, ਜਿਸ ’ਚ ਯੂਕ੍ਰੇਨ ’ਚ ਫਸੇ ਵਿਅਕਤੀ ਦਾ ਨਾਂ, ਪਿਤਾ ਦਾ ਨਾਂ, ਪਾਸਪੋਰਟ ਨੰਬਰ, ਯੂਕ੍ਰੇਨ ’ਚ ਪਤਾ, ਯੂਕ੍ਰੇਨ ’ਚ ਸੰਪਰਕ ਵੇਰਵਾ ਸਮੇਤ ਸੰਗਰੂਰ ਜ਼ਿਲ੍ਹੇ ’ਚ ਪਰਿਵਾਰਕ ਮੈਂਬਰ ਦਾ ਨਾਂ, ਸੰਪਰਕ ਨੰਬਰ, ਪਤਾ, ਯੂਕ੍ਰੇਨ ’ਚ ਫਸੇ ਵਿਅਕਤੀ ਨਾਲ ਰਿਸ਼ਤਾ ਅਤੇ ਕੋਈ ਹੋਰ ਜ਼ਰੂਰੀ ਜਾਣਕਾਰੀ ਭਰ ਕੇ ਹੈਲਪਲਾਈਨ ਨੰਬਰ 01672-231080 ਅਤੇ ਈ-ਮੇਲ controlroom.dcofficesgr@yahoo.com ’ਤੇ ਦਿੱਤੀ ਜਾ ਸਕਦੀ ਹੈ।
BBMB ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ‘ਆਪ’ ਡਿਪਟੀ ਕਮਿਸ਼ਨਰਾਂ ਨੂੰ ਦੇਵੇਗੀ ਮੰਗ-ਪੱਤਰ : ਚੀਮਾ
NEXT STORY