ਲੁਧਿਆਣਾ (ਗੌਤਮ) : ਮੰਗਣੀ ਤੋਂ ਬਾਅਦ ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੇ ਪਿੰਡ ਉਗਾਲਾ, ਜ਼ਿਲ੍ਹਾ ਅੰਬਾਲਾ ਦੇ ਰਹਿਣ ਵਾਲੇ ਪਰਮਜੀਤ ਸਿੰਘ ਦੇ ਬਿਆਨਾਂ 'ਤੇ ਇਸ਼ਮੀਤ ਚੌਕ ਗਲੋਬਲ ਵੇਅ ਇਮੀਗ੍ਰੇਸ਼ਨ ਦੇ ਅਮਿਤ ਮਲਹੋਤਰਾ ਅਤੇ ਵੀਨੂ ਮਲਹੋਤਰਾ ਖਿਲਾਫ ਸਾਜ਼ਿਸ਼ ਤਹਿਤ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਆਸਾਰਾਮ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਗਵਾਹ ਦੀ ਹੱਤਿਆ 'ਚ ਸ਼ਾਮਲ ਸ਼ੂਟਰ ਗੁਜਰਾਤ ਪੁਲਸ ਨੇ ਨੱਪਿਆ
ਪੁਲਸ ਨੂੰ ਦਿੱਤੇ ਬਿਆਨਾਂ ’ਚ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਬੇਟੇ ਮਲਕੀਤ ਸਿੰਘ ਦੀ ਮੰਗਣੀ ਕਿਰਨਦੀਪ ਕੌਰ ਨਾਲ ਕੀਤੀ ਸੀ। ਮੁਲਜ਼ਮਾਂ ਨਾਲ ਉਸ ਦੀ ਜਾਣ-ਪਛਾਣ ਸੀ। ਉਕਤ ਮੁਲਜ਼ਮਾਂ ਨੇ ਕਿਰਨਦੀਪ ਕੌਰ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 15 ਲੱਖ ਰੁਪਏ ਲੈ ਲਏ, ਜੋ ਕਿ ਮੁਲਜ਼ਮਾਂ ਨੇ ਵੱਖ-ਵੱਖ ਕਿਸ਼ਤਾਂ ’ਚ ਲਏ ਅਤੇ ਬਾਅਦ ਵਿਚ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਮੋੜੇ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲੋਕਾਂ ਨੇ ਸਾਜ਼ਿਸ਼ ਤਹਿਤ ਹੀ ਉਸ ਨਾਲ ਧੋਖਾਦੇਹੀ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਈਬਰ ਠੱਗਾਂ ਨੇ ਸੀ. ਬੀ. ਆਈ. ਅਧਿਕਾਰੀ ਬਣ ਕੇ ਰਿਟਾਇਰਡ ਲੈਫਟੀਨੈਂਟ ਕਰਨਲ ਤੋਂ ਠੱਗੇ 35 ਲੱਖ
NEXT STORY