ਲੁਧਿਆਣਾ (ਬੇਰੀ)- ਇਕ ਵਿਅਕਤੀ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਸੱਟੇ ਦਾ ਧੰਦਾ ਬੰਦ ਹੋ ਗਿਆ ਹੈ। ਇਸ ਤੋਂ ਬਾਅਦ ਮੁਲਜ਼ਮ ਨੇ ਜਲਦੀ ਪੈਸੇ ਕਮਾਉਣ ਲਈ ਨਸ਼ਾ ਸਮੱਗਲਿੰਗ ਸ਼ੁਰੂ ਕਰ ਦਿੱਤੀ। ਜਦੋਂ ਉਹ ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਸੀ ਤਾਂ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਮੁਲਜ਼ਮ ਅਸ਼ਵਨੀ ਸ਼ਰਮਾ, ਬੁੱਢਾ ਕਾਲੋਨੀ ਦਾ ਰਹਿਣ ਵਾਲਾ ਹੈ ਉਸ ਦੇ ਕਬਜ਼ੇ ’ਚੋਂ 105 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਖਿਲਾਫ ਥਾਣਾ ਮੋਤੀ ਨਗਰ ’ਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ
ਏ.ਡੀ.ਸੀ.ਪੀ. ਰੁਪਿੰਦਰ ਕੌਰ ਤੇ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਜਸਵੀਰ ਸਿੰਘ ਦੀ ਅਗਵਾਈ ’ਚ ਐਂਟੀ ਨਾਰਕੋਟਿਕਸ ਸੈੱਲ-1 ਦੀ ਪੁਲਸ ਪਾਰਟੀ ਸਮਰਾਲਾ ਚੌਕ ਨੇੜੇ ਗਸ਼ਤ ’ਤੇ ਮੌਜੂਦ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਮੁਲਜ਼ਮ ਹੈਰੋਇਨ ਦੀ ਸਪਲਾਈ ਦਾ ਧੰਦਾ ਕਰਦਾ ਹੈ। ਮੁਲਜ਼ਮ ਮੋਤੀ ਨਗਰ ਇਲਾਕੇ ’ਚ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਲਈ ਆ ਰਿਹਾ ਹੈ। ਪੁਲਸ ਨੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਸ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਖਿਲਾਫ ਪਹਿਲਾਂ ਵੀ ਸੱਟੇਬਾਜ਼ੀ ਦਾ ਮਾਮਲਾ ਦਰਜ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸ ਕੋਲ ਕੋਈ ਕੰਮ ਨਹੀਂ ਸੀ। ਇਸ ਲਈ ਜਲਦੀ ਪੈਸੇ ਕਮਾਉਣ ਅਤੇ ਅਮੀਰ ਬਣਨ ਲਈ ਮੁਲਜ਼ਮ ਬਾਹਰਲੇ ਇਲਾਕਿਆਂ ਤੋਂ ਹੈਰੋਇਨ ਲਿਆ ਕੇ ਸ਼ਹਿਰ ’ਚ ਸਪਲਾਈ ਕਰਨ ਲੱਗਾ।
ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਨਾਲ ਹੋ ਗਈ ਜੱਗੋਂ ਤੇਰ੍ਹਵੀਂ, ਅਨੋਖੇ ਢੰਗ ਨਾਲ ਬਣਿਆ ਠੱਗੀ ਦਾ ਸ਼ਿਕਾਰ
ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਸ ਮੁਲਜ਼ਮ ਤੋਂ ਪੁੱਛ-ਪੜਤਾਲ ਕਰ ਰਹੀ ਹੈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਹੈਰੋਇਨ ਕਿੱਥੋਂ ਲਿਆਉਂਦਾ ਸੀ ਅਤੇ ਕਿਸ ਨੂੰ ਸਪਲਾਈ ਕਰਦਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਸਰਕਾਰ ਕੋਲੋਂ ਵਪਾਰਕ ਅਦਾਰਿਆਂ ਬਾਰੇ ਕੀਤੀ ਇਹ ਮੰਗ
NEXT STORY