ਭਵਾਨੀਗੜ੍ਹ (ਵਿਕਾਸ)— ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲਾ ਜਥੇਬੰਦੀ 'ਚ ਨਿਯੁਕਤ ਕੀਤੇ ਹਲਕਾ ਸੰਗਰੂਰ ਨਾਲ ਸਬੰਧਿਤ ਆਗੂਆਂ ਦਾ ਇੱਕ ਸਨਮਾਨ ਸਮਾਰੋਹ ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਕੀਤਾ ਗਿਆ।ਇਸ ਮੌਕੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪਾਰਟੀ ਦੇ ਜੁਝਾਰੂ ਅਤੇ ਵਫ਼ਾਦਾਰ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ 26 ਜੂਨ ਨੂੰ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਰੋਸ ਧਰਨਾ ਦੇਵੇਗੀ ਨਾਲ ਹੀ ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਸ ਰੋਸ ਰੈਲੀ 'ਚ ਪਹੁੰਚਣ ਦੀ ਅਪੀਲ ਕੀਤੀ।ਸਮਾਗਮ ਦੌਰਾਨ ਜੋਗਾ ਸਿੰਘ ਫੱਗੂਵਾਲਾ, ਮਲਕੀਤ ਸਿੰਘ,ਅਮਰਜੀਤ ਸਿੰਘ,ਰਘਬੀਰ ਸਿੰਘ ਘਰਾਚੋਂ, ਨਿਹਾਲ ਸਿੰਘ, ਰਾਜਿੰਦਰ ਸਿੰਘ,ਜਗਦੀਸ਼ ਸਿੰਘ,ਅਮਰ ਸਿੰਘ ਚਹਿਲ, ਦਲਜੀਤ ਸਿੰਘ, ਗੁਰਮੀਤ ਸਿੰਘ ਲੱਖਾ, ਹਾਕਮ ਸਿੰਘ,ਹਰਿੰਦਰ ਸਿੰਘ, ਲਖਵਿੰਦਰ ਸਿੰਘ, ਚਮਕੌਰ ਸਿੰਘ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰਦੇਵ ਸਿੰਘ ਕਾਲਾਝਾੜ,ਤੇਜਿੰਦਰ ਸਿੰਘ ਸੰਘਰੇੜੀ, ਗੁਰਤੇਜ ਝਨੇੜੀ, ਰਵਜਿੰਦਰ ਸਿੰਘ, ਕੁਲਵੰਤ ਸਿੰਘ ਜੌਲੀਆਂ, ਰੁਪਿੰਦਰ ਰੰਧਾਵਾ,ਪ੍ਰੇਮ ਚੰਦ ਗਰਗ, ਬੂਟਾ ਸਿੰਘ, ਨਛੱਤਰ ਸਿੰਘ, ਪਰਮਜੀਤ ਕੌਰ, ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਾਰਟੀ ਆਗੂ ਮੋਜੂਦ ਸਨ।
ਈ-ਰਿਕਸ਼ਾ ਚਾਲਕਾਂ ਦੇ ਵਿਰੋਧ 'ਚ ਉਤਰੇ ਰਿਕਸ਼ਾ ਚਾਲਕ
NEXT STORY