ਨਾਭਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਭਾ ਹਲਕੇ ਦੇ ਮਿਹਨਤੀ ਤੇ ਜੁਝਾਰੂ ਆਗੂ ਗੁਰਲਾਲ ਸਿੰਘ ਭੰਗੂ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਨਾਭਾ ਹਲਕੇ ਦਾ ਆਬਜ਼ਰਵਰ ਨਿਯੁਕਤ ਕੀਤਾ ਹੈ। ਗੁਰਲਾਲ ਸਿੰਘ ਭੰਗੂ ਨੂੰ ਆਬਜ਼ਰਵਰ ਲਗਾਏ ਜਾਣ ਤੋਂ ਬਾਅਦ ਹਲਕੇ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਆਬਜ਼ਰਵਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਗੁਰਲਾਲ ਸਿੰਘ ਭੰਗੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਉਹ ਜ਼ਮੀਨੀ ਪੱਧਰ 'ਤੇ ਉਤਰ ਕੇ ਕੰਮ ਕਰਨਗੇ ਅਤੇ ਲੋਕਾਂ ਨੂੰ ਪਾਰਟੀ ਪ੍ਰਤੀ ਲਾਮਬੰਦ ਕਰਨਗੇ।
ਮੋਹਾਲੀ 'ਚ 10ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਅੱਧੀ ਰਾਤੀਂ ਪੂਰੀ ਸੁਸਾਇਟੀ 'ਚ ਮਚਿਆ ਹੜਕੰਪ
NEXT STORY