ਮਹਿਲ ਕਲਾਂ (ਹਮੀਦੀ) ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕੁਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਵੀਂ ਮੀਟਿੰਗ ਕਰਵਾਈ ਗਈ, ਜਿਸ ਵਿੱਚ ਪਿੰਡ ਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦਾ ਬੀਸੀ ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਕੰਤੀ ਜਗਦੇ ਦੀ ਅਗਵਾਈ ਹੇਠ ਢੋਲ ਦੀ ਤਾਲ ਤੇ ਫੁੱਲਾਂ ਦੀ ਵਰਖਾ ਨਾਲ ਧਰਮਸ਼ਾਲਾ ਵਿੱਚ ਲਿਆਂਦਾ ਗਿਆ ਅਤੇ ਭਰਵਾਂ ਸਵਾਗਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਮੀਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਵੱਧਦਾ ਇਕੱਠ ਇਹ ਸਾਬਤ ਕਰਦਾ ਹੈ ਕਿ 2027 ਵਿਚ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ।
ਉਨ੍ਹਾਂ ਦੱਸਿਆ ਕਿ ਅਕਾਲੀ ਸਰਕਾਰ ਦੌਰਾਨ ਮਜ਼ਦੂਰ ਵਰਗ ਲਈ ਆਟਾ-ਦਾਲ ਸਕੀਮ, ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ, ਦਸਵੀਂ ਪਾਸ ਲੜਕੀਆਂ ਲਈ ਸਾਈਕਲ ਸਕੀਮ, ਗਰੀਬ ਲੜਕੀਆਂ ਲਈ ਸ਼ਗਨ ਸਕੀਮ, ਕਿਸਾਨਾਂ ਲਈ ਮੁਫ਼ਤ ਬਿਜਲੀ-ਪਾਣੀ, ਪਿੰਡਾਂ ਵਿੱਚ ਅਨਾਜ ਮੰਡੀਆਂ ਅਤੇ ਨਵੇਂ ਮੋਟਰ ਕੁਨੈਕਸ਼ਨ ਸਮੇਤ ਕਈ ਲੋਕ ਭਲਾਈ ਦੇ ਕੰਮ ਕੀਤੇ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਇਹ ਸਕੀਮਾਂ ਬੰਦ ਕਰ ਦਿੱਤੀਆਂ ਹਨ। ਹਮੀਦੀ ਨੇ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਦਿਆਂ ਹੀ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਮੁੜ ਚਾਲੂ ਕੀਤੀਆਂ ਜਾਣਗੀਆਂ, ਪੈਨਸ਼ਨ 3100 ਰੁਪਏ ਅਤੇ ਸ਼ਗਨ ਸਕੀਮ 51,000 ਰੁਪਏ ਕੀਤੀ ਜਾਵੇਗੀ। ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਛਾਪਾ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਬਚਿੱਤਰ ਸਿੰਘ ਰਾਏਸਰ, ਹਰਨੇਕ ਸਿੰਘ ਪੰਡੋਰੀ, ਜਗਦੇਵ ਸਿੰਘ ਬਦੇਸ਼ਾ, ਬੀਬੀ ਬੇਅੰਤ ਕੌਰ ਖਹਿਰਾ, ਡਾ. ਸੁਖਵਿੰਦਰ ਸਿੰਘ ਨਿਹਾਲੂਵਾਲ, ਕੁਲਵੰਤ ਸਿੰਘ ਜਗਦੇ, ਹਰਜਿੰਦਰ ਸਿੰਘ ਮਾਂਗੇਵਾਲ ਸਮੇਤ ਕਈ ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਡਿਊਟੀ ਨੂੰ ਪੂਰਾ ਕਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਇਸ ਮੌਕੇ ਜਸਵਿੰਦਰ ਕੌਰ ਧਾਰਨੀ, ਅਵਤਾਰ ਸਿੰਘ ਜਾਗਲ, ਗੁਰਜੀਤ ਸਿੰਘ ਬਰਨਾਲਾ, ਭਗਵਾਨ ਸਿੰਘ ਮਨਾਲ, ਕੁਲਵਿੰਦਰ ਸਿੰਘ ਮਾਂਗੇਵਾਲ, ਗੁਰਪ੍ਰੀਤ ਸਿੰਘ ਗੁਰੀ ਖਹਿਰਾ, ਨਰਿੰਦਰ ਸਿੰਘ ਨੋਕੀ, ਜੀਵਨ ਸਿੰਘ, ਡਿੰਪਲ ਜਗਦੇ, ਸਤਨਾਮ ਸਿੰਘ ਅਤੇ ਜੁਝਾਰ ਸਿੰਘ ਆਦਿ ਵੀ ਹਾਜਰ ਸਨ।
ਥਾਣਾ ਟੱਲੇਵਾਲ ਪੁਲਸ ਵੱਲੋਂ ਚੋਰੀ ਦੀਆਂ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ
NEXT STORY