ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਅੱਜ ਚੰਡੀਗੜ੍ਹ ਪੇਸ਼ੀ ਮੌਕੇ ਬਰਨਾਲੇ ਤੋਂ ਚੰਡੀਗੜ੍ਹ ਜਾ ਰਹੇ ਅਕਾਲੀ ਆਗੂਆਂ ਨੂੰ ਬਰਨਾਲਾ ਪੁਲਸ ਨੇ ਹਿਰਾਸਤ ਵਿਚ ਲੈ ਲਿਆ। ਇਨ੍ਹਾਂ ਆਗੂਆਂ ਨੂੰ ਥਾਣਾ ਧਨੌਲਾ ਵਿਖੇ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ; ਵਿਭਾਗ ਵੱਲੋਂ ਅਲਰਟ ਜਾਰੀ
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂਆਂ ਨੇ ਥਾਣਾ ਧਨੌਲਾ ਵਿੱਚ ਹਲਕਾ ਭਦੌੜ ਦੇ ਇੰਚਾਰਜ ਅਤੇ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਇਸ ਕਾਰਵਾਈ ਨੂੰ ਲੋਕਤੰਤਰੀ ਹੱਕਾਂ ਦਾ ਘਾਣ ਕਰਾਰ ਦਿੱਤਾ ਅਤੇ ਕਿਹਾ ਕਿ ਅਕਾਲੀ ਦਲ ਅਜਿਹੀਆਂ ਦਮਨਕਾਰੀ ਨੀਤੀਆਂ ਤੋਂ ਡਰਨ ਵਾਲਾ ਨਹੀਂ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦਿਵਾਨਾ ਵੀ ਮੌਜੂਦ ਸਨ, ਜਿਨ੍ਹਾਂ ਨੇ ਪੁਲਸ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਤੇ ਵਰਕਰ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਲਈ ਚੰਡੀਗੜ੍ਹ ਜਾ ਰਹੇ ਸਨ, ਪਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਵਿਦੇਸ਼ ਜਾ ਕੇ ਕਸਮਾਂ-ਵਾਅਦੇ ਭੁੱਲ ਗਈ ਪਤਨੀ! ਅੱਕ ਕੇ ਪਤੀ ਨੇ...
ਨਜ਼ਰਬੰਦ ਕੀਤੇ ਗਏ ਅਕਾਲੀ ਆਗੂਆਂ ਵਿੱਚ ਸਰਕਲ ਪ੍ਰਧਾਨ ਬੇਅੰਤ ਸੋਨੀ ਜਾਗਲ ਸਮੇਤ ਭਾਰੀ ਗਿਣਤੀ ਵਿੱਚ ਹੋਰ ਅਕਾਲੀ ਆਗੂ ਅਤੇ ਵਰਕਰ ਸ਼ਾਮਲ ਸਨ। ਥਾਣੇ ਦੇ ਅੰਦਰ ਵੀ ਅਕਾਲੀ ਵਰਕਰਾਂ ਨੇ ਨਾਅਰੇਬਾਜ਼ੀ ਜਾਰੀ ਰੱਖੀ, ਜਿਸ ਨਾਲ ਪੂਰੇ ਇਲਾਕੇ ਵਿੱਚ ਸਿਆਸੀ ਮਾਹੌਲ ਗਰਮਾ ਗਿਆ। ਅਕਾਲੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਬਿਕਰਮਜੀਤ ਸਿੰਘ ਮਜੀਠੀਆ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਨਿਆਂ ਮਿਲਣ ਤੱਕ ਆਪਣੀ ਲੜਾਈ ਜਾਰੀ ਰੱਖਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਲਕਾ ਦਾਖਾ ਦੇ ਅਕਾਲੀ ਵਰਕਰਾਂ ਨੂੰ ਪੁਲਸ ਨੇ ਲਿਆ ਹਿਰਾਸਤ 'ਚ
NEXT STORY