ਭਵਾਨੀਗਡ਼੍ਹ, (ਕਾਂਸਲ, ਵਿਕਾਸ)- ਸਥਾਨਕ ਥਾਣਾ ਮੁਖੀ ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਪਿੰਡ ਭੱਟੀਵਾਲ ਖੁਰਦ ਤੋਂ ਇਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ 60 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਸ ਪਾਰਟੀ ਸਮੇਤ ਪਿੰਡਾਂ ’ਚ ਗਸ਼ਤ ਕਰ ਰਹੇ ਸਨ ਤਾਂ ਪੁਲਸ ਪਾਰਟੀ ਜਦੋਂ ਪਿੰਡ ਭੱਟੀਵਾਲ ਖੁਰਦ ਵਿਖੇ ਪਹੁੰਚੀ ਤਾਂ ਇਥੇ ਪੁਲਸ ਪਾਰਟੀ ਨੇ ਸ਼ੱਕ ਦੇ ਅਾਧਾਰ ’ਤੇ ਇਕ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਇਨ੍ਹਾਂ ਦੇ ਕਬਜ਼ੇ ’ਚੋਂ ਪੁਲਸ ਨੂੰ 60 ਬੋਤਲਾਂ ਮਾਲਟਾ ਮਾਰਕਾ (ਹਰਿਆਣਾ) ਸ਼ਰਾਬ ਠੇਕਾ ਦੇਸੀ ਦੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਦੋਵੇ ਵਿਅਕਤੀਆਂ ਜਿਨ੍ਹਾਂ ਦੀ ਪਛਾਣ ਚਮਕੌਰ ਸਿੰਘ ਪੁੱਤਰ ਬੱਬੀ ਵਾਸੀ ਇੰਦਰਾ ਬਸਤੀ ਸੁਨਾਮ ਅਤੇ ਰੇਸ਼ਮ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਮੋਹਲਗਵਾਰਾ ਥਾਣਾ ਭਾਦਸੋਂ ਦੇ ਤੌਰ ’ਤੇ ਹੋਈ, ਨੂੰ ਸ਼ਰਾਬ ਸਮੇਤ ਕਾਬੂ ਕਰ ਕੇ ਇਨ੍ਹਾਂ ਵਿਰੁੱਧ ਅੈਕਸਾਈਜ਼ ਐਕਟ ਦੀ ਧਾਰਾ ਅਧੀਨ ਮੁਕੱਦਮਾ ਨੰਬਰ 314 ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਾਮਜ਼ਦਗੀਆਂ ਦੇ ਮਾਮਲੇ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋਂ ਪ੍ਰਦਰਸ਼ਨ
NEXT STORY