ਜਗਰਾਓਂ, (ਮਾਲਵਾ)- ਪੁਲਸ ਨੇ ਗਸ਼ਤ ਦੌਰਾਨ 2 ਵਿਅਕਤੀਆਂ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮੋਟਰਸਾਈਕਲ ਗ੍ਰਿਫ਼ਤਾਰ ਕੀਤਾ ਹੈ। ਪੁਲਸ ਚੌਕੀ ਚੌਂਕੀਮਾਨ ਦੇ ਇੰਚਾਰਜ ਸ਼ਰਨਜੀਤ ਸਿੰਘ ਅਨੁਸਾਰ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਰਕਬਾ ਅਤੇ ਅਰਸ਼ਦੀਪ ਸਿੰਘ ਪੁੱਤਰ ਸਤਵੰਤ ਸਿੰਘ ਵਾਸੀ ਮੰਡਿਆਣੀ ਨੂੰ ਬੱਸ ਅੱਡਾ ਚੌਂਕੀਮਾਨ ਤੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਅਸਲੀ ਮੋਟਾ ਸੰਤਰਾ ਸਮੇਤ ਮੋਟਰਸਾਈਕਲ ਦੇ ਗ੍ਰਿਫ਼ਤਾਰ ਕੀਤਾ ਹੈ। ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਜਗਰਾਓਂ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।
ਧਨ ਦੇ ਲਾਲਚ ’ਚ ਐੱਨ. ਆਰ. ਆਈ. ਪਤੀ ਨੂੰ ਕੀਤਾ ਅਗਵਾ
NEXT STORY