ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਸੰਗਰੂਰ ਪੁਲਸ ਨੇ ਚਾਰ ਵੱਖ-ਵੱਖ ਕੇਸਾਂ ’ਚ 71 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂ ਕਿ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਐੱਸ. ਐੱਸ. ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸਦਰ ਅਮਰਗਡ਼੍ਹ ਦੇ ਹੌਲਦਾਰ ਜੀਤ ਸਿੰਘ ਗਸ਼ਤ ਦੌਰਾਨ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਅਕਬਰ ਛੰਨਾ ਪੁੱਜੇ ਤਾਂ ਦੇਖਿਆ ਕਿ ਸ਼ਾਹ ਮੁਹੰਮਦ ਵਾਸੀ ਅਕਬਪੁਰ ਛੰਨਾ ਪਲਾਸਟਿਕ ਦਾ ਥੈਲਾ ਲੈ ਕੇ ਖਡ਼੍ਹਾ ਸੀ, ਜੋ ਪੁਲਸ ਪਾਰਟੀ ਨੂੰ ਦੇਖ ਕੇ ਥੈਲਾ ਸੁੱਟ ਕੇ ਫਰਾਰ ਹੋ ਗਿਆ। ਪੁਲਸ ਪਾਰਟੀ ਵਲੋਂ ਉਕਤ ਥੈਲੇ ਦੀ ਤਲਾਸ਼ੀ ਕਰਨ ’ਤੇ ਇਸ ’ਚੋਂ 22 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਹੋਈ। ਪੁਲਸ ਨੇ ਸ਼ਾਹ ਮੁਹੰਮਦ ਵਿਰੁੱਧ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਲੌਂਗੋਵਾਲ ਦੇ ਸਹਾਇਕ ਥਾਣੇਦਾਰ ਗਸ਼ਤ ਦੌਰਾਨ ਪੁਲਸ ਪਾਰਟੀ ਸਮੇਤ ਡਰੇਨ ਪੁਲ ਸ਼ੇਰੋਂ ਰੋਡ ਬਾਹੱਦ ਲੌਂਗੋਵਾਲ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਅਮਰੀਕ ਸਿੰਘ ਵਾਸੀ ਸੁਨਾਮੀ ਪੱਤੀ ਲੌਂਗੋਵਾਲ ਬਾਹਰ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ। ਪੁਲਸ ਨੇ ਸੂਚਨਾ ਦੇ ਆਧਾਰ ’ਤੇ ਉਕਤ ਦੇ ਘਰ ਰੇਡ ਕਰਦਿਆਂ 25 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਬਰਾਮਦ ਕੀਤੀ ਜਦੋਂ ਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਲਹਿਰਾ ਦੇ ਹੌਲਦਾਰ ਗਮਦੂਰ ਸਿੰਘ ਨੇ ਗਸ਼ਤ ਦੌਰਾਨ ਪੁਲਸ ਪਾਰਟੀ ਸਮੇਤ ਪੁਲ ਡਰੇਨ ਰਾਮਪੁਰਾ ਜਵਾਹਰਵਾਲਾ ਰੋਡ ਲਹਿਰਾ ਤੋਂ ਡਰੇਨ ਦੀ ਪਟਰੀ ਪਿੰਡ ਕੋਟਡ਼ਾ ਵਲੋਂ ਆਉਂਦੇ ਅਵਤਾਰ ਸਿੰਘ ਵਾਸੀ ਵਾਰਡ ਨੰਬਰ 8 ਲਹਿਰਾ ਤੋਂ 15 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਸਮੇਤ ਗ੍ਰਿਫ਼ਤਾਰ ਕੀਤਾ। ਇਕ ਹੋਰ ਮਾਮਲੇ ’ਚ ਥਾਣਾ ਲਹਿਰਾ ਦੇ ਹੌਲਦਾਰ ਸਿਕੰਦਰ ਸਿੰਘ ਗਸ਼ਤ ਦੌਰਾਨ ਪੁਲਸ ਪਾਰਟੀ ਸਮੇਤ ਰਾਮਪੁਰਾ ਜਵਾਹਰਵਾਲਾ ਰੋਡ ਲਹਿਰਾ ਜਾ ਰਹੇ ਸਨ ਤਾਂ ਜਦੋਂ ਪੁਲਸ ਪਾਰਟੀ ਪੁਲ ਡਰੇਨ ਰਾਮਪੁਰਾ ਜਵਾਹਰਵਾਲਾ ਪਲਾਸਟਿਕ ਦੀ ਕੈਨੀ ਲੈ ਕੇ ਆਉਂਦਾ ਦਿਖਾਈ ਦਿੱਤਾ ਤਾਂ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਦੋਸ਼ੀ ਦੀ ਭਾਲ ਕਰਦਿਆਂ ਉਸ ਨੂੰ 9 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕੀਤਾ।
ਪਤਨੀ ਦੀ ਕੁੱਟ-ਮਾਰ ਕਰਨ ’ਤੇ ਪਤੀ ਖਿਲਾਫ ਕੇਸ ਦਰਜ
NEXT STORY