ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ(ਸੁਖਪਾਲ ਢਿੱਲੋਂ/ ਪਵਨ ਤਨੇਜਾ) - ਆਂਗਣਵਾੜੀ ਇੰਪਲਾਇਜ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਆਗੂਆਂ ਨੇ ਆਪਣੇ ਘਰਾਂ ਵਿਚ ਰਹਿ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਇਹ ਮੰਗ ਕੀਤੀ ਕਿ ਪਿਛਲੇ 44 ਸਾਲਾਂ ਤੋਂ ਆਈ.ਸੀ.ਡੀ.ਐਸ. ਸਕੀਮ ਅਧੀਨ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੇਵਾ ਮੁਕਤੀ ਮੌਕੇ ਪੈਨਸ਼ਨ ਦਾ ਲਾਭ ਦਿੱਤਾ ਜਾਵੇ। ਯੂਨੀਅਨ ਦੀਆਂ ਆਗੂਆਂ ਨੇ ਆਪਣੇ ਪਰਿਵਾਰਕ ਮੈਬਰਾਂ ਨੂੰ ਲੈ ਕੇ ਉਕਤ ਮੰਗ ਸਬੰਧੀ ਆਪਣੇ ਹੱਥਾਂ ਵਿਚ ਮਾਟੋ ਅਤੇ ਪੋਸਟਰ ਫੜ੍ਹੇ ਹੋਏ ਸਨ।
ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਅੱਜ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਖਿਲਾਫ਼ ਸ਼ੋਸ਼ਲ ਮੀਡੀਆ ਰਾਂਹੀ ਆਨਲਾਇਨ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਸੇ ਦੌਰਾਨ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ, ਗਗਨ ਮੱਲਣ, ਕਿਰਨਦੀਪ ਕੌਰ ਭੰਗਚੜੀ, ਓਕਾਰ ਕੌਰ ਮਲੋਟ, ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ, ਬਲਜਿੰਦਰ ਕੌਰ ਖੱਪਿਆਂਵਾਲੀ, ਸੰਦੀਪ ਕੌਰ ਝੁੱਗੇ, ਰਾਜਪਾਲ ਕੌਰ ਚੜੇਵਾਨ, ਹਰਪ੍ਰੀਤ ਕੌਰ ਬਧਾਈੇ, ਨਿਦਰ ਕੌਰ ਕੋਟਲੇ, ਵੀਰਪਾਲ ਕੌਰ ਬੀਦੋਵਾਲੀ ਆਦਿ ਆਗੂਆਂ ਨੇ ਵੀ ਸਰਕਾਰ ਦੇ ਖਿਲਾਫ ਆਪਣੇ ਘਰਾਂ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਸੇਵਾ ਮੁਕਤੀ ਸਮੇਂ ਵਰਕਰਾਂ ਤੇ ਹੈਲਪਰਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਵੇ।
ਔਖੀ ਘੜੀ 'ਚ ਵੀ ਧਰਨਿਆਂ ਦੀ ਸਿਆਸਤ ਕਰ ਰਹੇ ਅਕਾਲੀ : ਬਾਂਸਲ
NEXT STORY