ਘੱਲਖੁਰਦ (ਦਲਜੀਤ ਗਿੱਲ): ਥਾਣਾ ਘੱਲਖੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ ਅਤੇ ਸ਼ਕੂਰ ਵਿਚਕਾਰ ਬੀਤੇ ਦਿਨ ਇੱਕ ਆਲਟੋ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਇਸ ਸਬੰਧੀ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਘੱਲਖੁਰਦ ਦੇ ਹੈੱਡ ਕਾਂਸਟੇਬਲ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਰਵੀ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਹਸਨ ਭੱਟੀ ਨੇ ਦੱਸਿਆ ਕਿ ਬੀਤੇ ਦਿਨ ਉਹ ਅਤੇ ਉਸ ਦੇ ਚਾਚੇ ਦਾ ਲੜਕਾ ਰਾਜ ਸਿੰਘ ਜਲੰਧਰ ਤੋਂ ਪੰਜਾਬ ਪੁਲਸ ਦੇ ਪੇਪਰ ਦੇ ਫ਼ਿਰੋਜ਼ਸ਼ਾਹ ਬੱਸ ਸਟੈਂਡ ਆਏ ਸੀ ਅਤੇ ਉਸ ਨੇ ਆਪਣੇ ਚਾਚਾ ਕੁਲਵਿੰਦਰ ਸਿੰਘ ਪੁੱਤਰ ਜਲੌਰ ਸਿੰਘ ਵਾਸੀ ਹਸਨ ਭੱਟੀ ਨੂੰ ਘਰ ਜਾਣ ਲਈ ਬੱਸ ਸਟੈਂਡ 'ਤੇ ਬੁਲਾਇਆ ਸੀ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਪੀੜਤ ਨੇ ਦੱਸਿਆ ਕਿ ਜਦੋਂ ਉਹ ਮੋਟਰਸਾਈਕਲ 'ਤੇ ਘਰ ਜਾ ਰਹੇ ਸੀ ਤਾਂ ਜਦੋਂ ਉਹ ਪਿੰਡ ਸ਼ਹਿਜ਼ਾਦੀ ਤੋਂ ਸ਼ਕੂਰਵਾਲੀ ਸਾਈਡ 'ਤੇ ਪਹੁੰਚਿਆ ਤਾਂ ਆਲਟੋ ਕਾਰ ਨੰਬਰ ਪੀਬੀ-01ਸੀ-5614 0ਚ ਸਵਾਰ ਵਿਅਕਤੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਚਾਚੇ ਕੁਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਪੀੜਤ ਅਤੇ ਰਾਜ ਸਿੰਘ ਜ਼ਖਮੀ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਗੁਰਸਿੱਖ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MLA ਨਰਿੰਦਰ ਕੌਰ ਭਰਾਜ ਦੇ ਪਤੀ ਮਨਦੀਪ ਲੱਖੇਵਾਲ ਨੇ ਘਰ ਦੀ ਛੱਤ ਡਿੱਗਣ ਵਾਲੇ ਦਿਵਿਆਂਗ ਨੂੰ ਦਿੱਤੀ ਵਿੱਤੀ ਸਹਾਇਤਾ
NEXT STORY