ਸੰਗਰੂਰ,(ਬੇਦੀ, ਹਰਜਿੰਦਰ) : ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸਵ. ਗੋਬਿੰਦ ਸਿੰਘ ਕਾਂਝਲਾ ਦੇ ਸਪੁੱਤਰ ਅਮਨਦੀਪ ਸਿੰਘ ਕਾਂਝਲਾ ਆਪਣੇ ਸਾਥੀਆਂ ਸਮੇਤ ਸੰਗਰੂਰ ਦੇ ਸੰਭਾਵਿਤ ਉਮੀਦਵਾਰ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਲੋਕਾਂ ਦੀ ਸੇਵਾ 'ਚ ਹਾਜ਼ਰ ਹੁੰਦੀ ਰਹੀ ਹੈ। ਇਸੇ ਕਰਕੇ ਲੋਕ ਵੱਡੇ ਪੱਧਰ 'ਤੇ ਸਾਡੀ ਸਰਕਾਰ ਨਾਲ ਜੁੜ ਰਹੇ ਹਨ । ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਅੱਗੇ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਕਾਂਝਲਾ ਪਰਿਵਾਰ ਦੇ ਜੁੜਨ ਨਾਲ ਪਾਰਟੀ ਨੂੰ ਅੱਗੇ ਲਈ ਹੋਰ ਬਲ ਮਿਲੇਗਾ।
ਇਸ ਮੌਕੇ ਅਮਨਦੀਪ ਸਿੰਘ ਕਾਂਝਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਨੀਤੀਆਂ ਨੂੰ ਵੇਖਦੇ ਹੋਏ ਤੇ ਸੰਗਰੂਰ ਤੋਂ ਸੰਭਾਵਿਤ ਉਮੀਦਵਾਰ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦਾ ਮਨ ਬਣਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੀ ਪੰਜਾਬ 'ਚ ਲਹਿਰ ਹੈ ਤੇ ਉਹ ਸਾਰੀਆਂ ਲੋਕ ਸਭ ਸੀਟਾਂ 'ਤੇ ਵੱਡੀ ਫਤਿਹ ਹਾਸਲ ਕਰੇਗੀ। ਇਸ ਉਪਰੰਤ ਕੇਵਲ ਢਿੱਲੋਂ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਅਥਾਹ ਪਿਆਰ ਅਤੇ ਸਮਰਥਨ ਸਦਕਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਮਿਸ਼ਨ 13 ਦੇ ਤਹਿਤ ਪੰਜਾਬ ਦੀਆਂ ਸਾਰੀਆਂ ਸੀਟਾਂ ਤੋਂ ਜਿੱਤ ਪ੍ਰਾਪਤ ਕਰੇਗੀ ਅਤੇ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ।ਇਸ ਮੌਕੇ ਅਮਨਦੀਪ ਸਿੰਘ , ਜਸਵਿੰਦਰ ਸਿੰਘ , ਗੁਰਲਾਲ ਸਿੰਘ , ਗੁਰਦੀਪ ਸਿੰਘ , ਰਾਜਵਿੰਦਰ ਸਿੰਘ , ਬਲਵੰਤ ਸਿੰਘ , ਸੋਹਣ ਸਿੰਘ , ਜਸਵੀਰ ਸਿੰਘ , ਕਰਮਜੀਤ ਸਿੰਘ ਅਤੇ ਗੁਰਜੀਤ ਸਿੰਘ ਸ਼ਾਮਲ ਹੋਏ ।
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ
NEXT STORY