ਤਲਵੰਡੀ ਸਾਬੋ (ਮੁਨੀਸ਼)- ਬੀਤੀ ਰਾਤ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਮਰੀਜ਼ ਨੂੰ ਲੈ ਕੇ ਬਠਿੰਡਾ ਵੱਲ ਜਾ ਰਹੀ ਇਕ ਨਿੱਜੀ ਹਸਪਤਾਲ ਦੀ ਐਂਬੂਲੈਂਸ ਦੀ ਪਰਾਲੀ ਦੀਆਂ ਗੱਠਾਂ ਵਾਲੀ ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਕਾਰਨ ਐਂਬੂਲੈਂਸ ਸਵਾਰ ਮਰੀਜ਼ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਮਰੀਜ਼ ਦੇ ਦੋ ਪਰਿਵਾਰਿਕ ਮੈਂਬਰਾਂ ਅਤੇ ਹਸਪਤਾਲ ਦੇ ਦੋ ਮੁਲਾਜ਼ਮਾਂ ਸਣੇ ਕੁੱਲ ਚਾਰ ਜਣੇ ਜ਼ਖਮੀ ਹੋ ਗਏ। ਤਲਵੰਡੀ ਸਾਬੋ ਪੁਲਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ ਉਸ ਦੇ ਤਾਇਆ ਜੀ ਉਦੈ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਰਾਮਾ ਮੰਡੀ ਨੂੰ ਬੀਤੇ ਦਿਨ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਤਲਵੰਡੀ ਸਾਬੋ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਨ੍ਹਾਂ ਨੂੰ ਬਠਿੰਡਾ ਲਈ ਰੈਫਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਉਕਤ ਨਿੱਜੀ ਹਸਪਤਾਲ ਦੀ ਐਂਬੂਲੈਂਸ ਰਾਹੀਂ ਜਦੋਂ ਉਹ ਬਠਿੰਡਾ ਵੱਲ ਜਾ ਰਹੇ ਸਨ ਤਾਂ ਪਿੰਡ ਜੀਵਨ ਸਿੰਘ ਵਾਲਾ ਕੋਲ ਸੜਕ ’ਤੇ ਖੜੀ ਪਰਾਲੀ ਦੀਆਂ ਗੱਠਾਂ ਵਾਲੀ ਟਰਾਲੀ, ਜਿਸਦੇ ਕੋਈ ਰਿਫਲੈਕਟਰ ਵਗੈਰਾ ਵੀ ਨਹੀਂ ਲੱਗਾ ਸੀ, ਨਾਲ ਐਂਬੂਲੈਂਸ ਦੀ ਟੱਕਰ ਹੋ ਗਈ। ਜਿਸ ’ਚ ਉਸਦੇ ਤਾਇਆ ਜੀ ਉਦੈ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ 'ਚ ਉਸ (ਸਰੂਪ ਸਿੰਘ) ਸਮੇਤ ਜਸਪਾਲ ਸਿੰਘ, ਐਂਬੂਲੈਂਸ ਦਾ ਡਰਾਈਵਰ ਲਵਪ੍ਰੀਤ ਸਿੰਘ ਅਤੇ ਹਸਪਤਾਲ ਦਾ ਮੁਲਾਜ਼ਮ ਲਵਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ।
ਦੂਜੇ ਪਾਸੇ ਮ੍ਰਿਤਕ ਉਦੈ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਤਲਵੰਡੀ ਸਾਬੋ ’ਚ ਪੋਸਟਮਾਰਟਮ ਕਰਨ ਉਪਰੰਤ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਉੱਧਰ ਥਾਣਾ ਤਲਵੰਡੀ ਸਾਬੋ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ, ਜਾਣੋ ਕਿੱਥੇ ਹੋਈ ਇਹ ਗ਼ਲਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਮਗਾਰਡ ਜਸਪਾਲ ਸਿੰਘ ਦੀ ਮੌਤ 'ਤੇ CM ਮਾਨ ਦਾ ਬਿਆਨ, ਪਰਿਵਾਰ ਲਈ ਕੀਤਾ ਵੱਡਾ ਐਲਾਨ
NEXT STORY