ਲੁਧਿਆਣਾ (ਰਾਜ)- ਥਾਣਾ ਡਿਵੀਜ਼ਨ ਨੰ. 2 ਦੀ ਪੁਲਸ ਨੇ ਨਾਜਾਇਜ ਸ਼ਰਾਬ ਦੇ ਨਾਲ ਇਕ ਮੁਲਜ਼ਮ ਨੂੰ ਕਾਬੂ ਕੀਤ ਹੈ। ਫੜਿਆ ਗਿਆ ਮੁਲਜ਼ਮ ਗੁਰਚਰਨ ਸਿੰਘ ਹੈ ਜੋਕਿ ਆਜ਼ਾਦ ਨਗਰ ਦਾ ਰਹਿਣ ਵਾਲਾ ਹੈ। ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਸ਼ਾਹਪੁਰ ਰੋਡ ’ਤੇ ਮੌਜੂਦ ਸੀ। ਇਸ ਦੌਰਾਨ ਮੁਲਜ਼ਮ ਐਕਟਿਵਾ ’ਤੇ ਸ਼ਰਾਬ ਸਪਲਾਈ ਕਰਨ ਦੇ ਲਈ ਜਾ ਰਿਹਾ ਸੀ ਤਾਂ ਪੁਲਸ ਨੇ ਰੇਡ ਕਰਕੇ ਮੁਲਜ਼ਮ ਨੂੰ ਫੜ ਲਿਆ। ਉਸ ਦੀ ਤਲਾਸ਼ੀ ਦੌਰਾਨ 27 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।
ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਇਕ ਹੋਰ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਸ ਨੇ ਪਿੰਡ ਜੱਸੋਵਾਲ ਵਿਚ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਪੁਲਸ ਨੇ ਮੁਲਜ਼ਮ ਨਿਰਮਲ ਸਿੰਘ ਅਤੇ ਮਨਦੀਪ ਕੌਰ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਤੋਂ 108 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੇ ਅਧੀਨ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
NEXT STORY