ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਆਂਗਨਵਾੜੀ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਾਰ-ਵਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਕਿਸੇ ਪਾਸੋਂ ਕੋਈ ਸੁਣਵਾਈ ਨਹੀਂ ਹੋ ਰਹੀ। ਮੰਗਾਂ ਪੂਰੀਆਂ ਕਰਵਾਉਣ ਲਈ ਆਂਗਨਵਾੜੀ ਮੁਲਾਜ਼ਮਾਂ ਨੇ ਅੱਜ ਮਲੋਟ ਹਲਕੇ 'ਚ ਫਿਰੋਜ਼ਪੁਰ ਲੋਕ ਸਭਾ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਦਫਤਰ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸੱਤਾ ਕੇਂਦਰ ਸਰਕਾਰ ਵਲੋਂ 1500 ਰੁਪਏ ਨਿਰਧਾਰਤ ਕੀਤੀ ਗਈ ਹੈ, ਨੂੰ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ। ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਸੀਟੂ ਪ੍ਰਧਾਨ ਅਮ੍ਰਿਤਪਾਲ ਕੌਰ ਨੇ ਦੱਸਿਆ ਕਿ ਜਦੋਂ ਤੱਕ ਸਾਨੂੰ ਸਾਡੇ ਪੂਰੇ ਹੱਕ ਨਹੀਂ ਦਿੱਤੇ ਜਾਂਦੇ, ਉਸ ਸਮੇਂ ਤੱੱਕ ਸਾਡਾ ਇਹ ਸੰਘਰਸ਼ ਜਾਰੀ ਰਹੇਗਾ।
ESI ਡਿਸਪੈਂਸਰੀ ਦੀ ਡਿਗੂੰ-ਡਿਗੂੰ ਕਰਦੀ ਇਮਾਰਤ ਕਿਸੇ ਵੱਡੇ ਦੁਖਾਂਤ ਦੀ ਉਡੀਕ
NEXT STORY