ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ ਪਵਨ ਤਨੇਜਾ) - ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਇਸ ਖੇਤਰ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ 25 ਵੇਂ ਦਿਨ ਵੀ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਨਾਅਰੇਬਾਜ਼ੀ ਕਰਕੇ ਪੁਤਲੇ ਫੂਕੇ। ਇਸ ਸਬੰਧੀ ਪਹਿਲਾਂ ਪਿੰਡ ਚੌਤਰਾਂ ਵਿਖੇ ਆਂਗਨਵਾੜੀ ਵਰਕਰਾਂ ਪਰਮਜੀਤ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ, ਰਾਜਪਾਲ ਕੌਰ ਚੜ੍ਹੇਵਾਨ, ਸੰਦੀਪ ਕੌਰ ਦੀ ਅਗਵਾਈ ਹੇਠ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਬਾਅਦ ਪਿੰਡ ਡੋਡਾਂਵਾਲੀ ਵਿਖੇ ਸਤਨਾਮ ਕੌਰ, ਵੀਰਪਾਲ ਕੌਰ, ਮਨਦੀਪ ਕੌਰ ਆਦਿ ਆਗੂਆਂ ਦੀ ਅਗਵਾਈ ਹੇਠ ਮਨਪ੍ਰੀਤ ਸਿੰਘ ਬਾਦਲ ਦੇ ਪੁਤਲੇ ਨੂੰ ਫੂਕਿਆ ਗਿਆ। ਇਸ ਮੌਕੇ ਵੱਖ ਵੱਖ ਥਾਵਾਂ 'ਤੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ। ਇਸ ਦੇ ਨਾਲ ਹੀ ਉਹ ਘੱਟੋਂ ਘੱਟ ਵਰਕਰਾਂ 11 ਹਜ਼ਾਰ ਰੁਪਏ ਮਾਣ ਭੱਤਾ ਤੇ ਹੈਲਪਰਾਂ ਨੂੰ 5500 ਰੁਪਏ ਮਾਣ ਭੱਤਾ ਦੇਣ।
ਪੱਤਰਕਾਰ ਕੁੱਟਮਾਰ ਦੇ ਮਾਮਲੇ 'ਚ ਸੁਖਬੀਰ ਬਾਦਲ ਨੂੰ ਅਦਾਲਤ ਵੱਲੋਂ ਮਿਲੀ ਰਾਹਤ (ਵੀਡੀਓ)
NEXT STORY