ਲੁਧਿਆਣਾ (ਗੌਤਮ) : ਸ਼ਨੀਵਾਰ ਅੱਧੀ ਰਾਤ 12 ਤੋਂ ਬਾਅਦ ਮਾਡਲ ਟਾਊਨ ਸ਼ਮਸ਼ਾਨਘਾਟ ਰੋਡ 'ਤੇ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀਆਂ ਦੀ ਪਛਾਣ ਇਕ ਪਾਸੇ ਤੋਂ ਕੰਵਰਦੀਪ ਅਤੇ ਦੂਜੇ ਪਾਸੇ ਤੋਂ ਅਭਿਜੀਤ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਖ਼ੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਪੁੱਤ ਦੀ ਮ੍ਰਿਤਕ ਦੇਹ ਨੂੰ ਦੇਖ ਮਾਪਿਆਂ ਦੇ ਉੱਡ ਗਏ ਹੋਸ਼
ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਨੇ ਮੌਕੇ ਤੋਂ ਖੋਲ ਵੀ ਬਰਾਮਦ ਕੀਤੇ ਹਨ, ਪਰ ਪੁਲਸ ਇਸ ਦੀ ਪੁਸ਼ਟੀ ਨਹੀਂ ਕਰ ਰਹੀ। ਪੁਲਸ ਨੇ ਜਾਂਚ ਤੋਂ ਬਾਅਦ ਇਕ ਧਿਰ ਦੇ ਦੀਪਾਂਸ਼ੂ, ਤੇਜੀ, ਰਾਜਵੀਰ, ਕੰਵਰਦੀਪ, ਨਵਾਜ਼, ਹਰਸ਼, ਗੌਰੀ, ਅਭਿਜੀਤ ਅਤੇ ਅਣਪਛਾਤੇ ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਨੁਸਾਰ ਮੁਦਤ ਦੇ ਪੇਟ 'ਚ ਗੋਲੀ ਲੱਗੀ ਹੈ ਅਤੇ ਅਭਿਜੀਤ ਦੀ ਬਾਂਹ ਵਿੱਚ ਗੋਲੀ ਲੱਗੀ ਹੈ। ਜਿਸ ਦਾ ਇਲਾਜ ਨਿੱਜੀ ਹਸਪਤਾਲ 'ਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਹੋਈ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਦੀਪਾਂਸ਼ੂ ਵੱਲੋਂ ਡਾਂਸ ਪਾਰਟੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਦੂਜੀ ਧਿਰ ਦੇ ਲੋਕ ਉਸ ਤੋਂ ਪਾਰਟੀਆਂ ਲਈ ਮੁਫ਼ਤ ਪਾਸ ਦੀ ਮੰਗ ਕਰਦੇ ਸਨ। ਜਿਸ ਬਾਰੇ ਦੀਪਾਂਸ਼ੂ ਦੇ ਪੱਖ ਤੋਂ ਇਨਕਾਰ ਕਰ ਦਿੱਤਾ ਗਿਆ। ਜਿਸ ਕਾਰਨ ਦੂਜੇ ਪਾਸੇ ਦੇ ਲੋਕ ਗੁੱਸੇ ਵਿੱਚ ਸਨ ਅਤੇ ਕਈ ਦਿਨਾਂ ਤੋਂ ਆਪਸ ਵਿੱਚ ਝਗੜਾ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਵੀ ਦੇਰ ਰਾਤ ਇਕ ਪਾਰਟੀ ਖ਼ਤਮ ਹੋਣ ਤੋਂ ਬਾਅਦ ਝਗੜਾ ਹੋ ਗਿਆ ਅਤੇ ਉਥੇ ਮੌਜੂਦ ਲੋਕਾਂ ਨੇ ਦਖ਼ਲ ਦਿੱਤਾ ਗਿਆ। ਦੀਪਾਂਸ਼ੂ ਸਾਊਥ ਸਿਟੀ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ 'ਚ ਦੋਹਾਂ ਧਿਰਾਂ ਵਿਚਾਲੇ ਟਕਰਾਅ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸ਼ਮਸ਼ਾਨਘਾਟ ਰੋਡ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- CM ਮਾਨ ਦੇ ਚੈਲੰਜ ਮਗਰੋਂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਵਾਲੀਆਂ ਗੋਲੀਆਂ ਦੇ ਮਾਮਲੇ ’ਚ ਇਕ ਨੂੰ 10 ਸਾਲ ਦੀ ਕੈਦ ਅਤੇ ਜ਼ੁਰਮਾਨਾ
NEXT STORY