ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ OSD ਰਹੇ ਅਤੇ ਯੂਥ ਆਗੂ ਅੰਕਿਤ ਬਾਂਸਲ ਨੇ ਟੀਨਾ ਕਪੂਰ ਦਾ ਧੰਨਵਾਦ ਕਰਦਿਆਂ ਕਿ ਤੁਸੀਂ ਦੁਨੀਆ ਭਰ ਦੇ ਉਨ੍ਹਾਂ ਲੱਖਾਂ ਲੋਕਾਂ ਦੀਆਂ ਆਵਾਜ਼ ਉਠਾ ਰਹੇ ਹੋ, ਜੋ ਸਿਮਰਨਜੀਤ ਸਿੰਘ ਮਾਨ ਦੁਆਰਾ ਸ਼ਹੀਦ ਭਗਤ ਸਿੰਘ ਵਿਰੁੱਧ ਦਿੱਤੇ ਗਏ ਅਸੰਵੇਦਨਸ਼ੀਲ ਬਿਆਨਾਂ ਨਾਲ ਦੁਖੀ ਹਨ।
ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਭਾਜਪਾ ਆਗੂ ਟੀਨਾ ਕਪੂਰ ਸ਼ਰਮਾ ਨੇ ਇਸ ਸਬੰਧੀ ਸਿਮਰਨਜੀਤ ਮਾਨ ਖ਼ਿਲਾਫ਼ ਸ਼ਿਕਾਇਤ ਕੀਤੀ ਸੀ ਪਰ ਹੁਣ ਮਾਨ ਨੇ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਦੇ ਦਿੱਤੀ ਹੈ।
ਦੱਸ ਦੇਈਏ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਤੋਂ ਬਾਅਦ ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਟੀਨਾ ਕਪੂਰ ਸ਼ਰਮਾ ਨੇ ਦਿੱਲੀ 'ਚ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਕਿਹਾ ਗਿਆ ਕਿ ਛੋਟੀ ਉਮਰ ਵਿੱਚ ਸਾਡੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਾਡੇ ਮਹਾਨ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਭਗਤ ਸਿੰਘ ਪ੍ਰਤੀ ਸਿਮਰਨਜੀਤ ਸਿੰਘ ਮਾਨ ਵੱਲੋਂ ਦਿੱਤੇ ਬਿਆਨਾਂ ਤੋਂ ਬਹੁਤ ਦੁੱਖ ਹੋਇਆ ਹੈ। ਸਾਡੇ ਆਜ਼ਾਦੀ ਘੁਲਾਟੀਏ ਲਈ ਉਨ੍ਹਾਂ ਦਾ ਬਿਆਨ ਇਕ ਦੇਸ਼ ਵਿਰੋਧੀ ਕਾਰਵਾਈ ਹੈ ਅਤੇ ਹਰ ਵਿਅਕਤੀ ਨੂੰ ਪ੍ਰਭਾਵਿਤ ਕਰਦਾ ਹੈ।
ਇਸ ਤੋਂ ਬਾਅਦ ਹੁਣ ਯੂਥ ਆਗੂ ਅੰਕਿਤ ਬਾਂਸਲ ਨੇ ਟੀਨਾ ਕਪੂਰ ਦੀ ਸੁਪੋਰਟ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਧੰਨਵਾਦੀ ਹਨ ਕਿ ਉਹ ਉਨ੍ਹਾਂ ਲੱਖਾਂ ਲੋਕਾਂ ਦੀਆਂ ਆਵਾਜ਼ ਉਠਾ ਰਹੇ ਹਨ, ਜੋ ਸਿਮਰਨਜੀਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਵਿਰੁੱਧ ਦਿੱਤੇ ਅਸੰਵੇਦਨਸ਼ੀਲ ਬਿਆਨਾਂ ਕਰਕੇ ਦੁਖੀ ਹਨ।
ਲੁਧਿਆਣਾ ਰੋਡ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਕਾਰ ਦੇ ਉੱਡੇ ਪਰਖੱਚੇ, ਨੌਜਵਾਨ ਦੀ ਦਰਦਨਾਕ ਮੌਤ
NEXT STORY