ਫਰੀਦਕੋਟ (ਰਾਜਨ) : ਸਹੁਰਿਆਂ ਵੱਲੋਂ ਕੀਤੀ ਜਾ ਰਹੀ ਦਾਜ ਦੀ ਮੰਗ ਤੋਂ ਤੰਗ ਆ ਕੇ ਇਕ ਵਿਆਹੁਤਾ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਤੇ ਫਰੀਦਕੋਟ ਨਿਵਾਸੀ ਮ੍ਰਿਤਕ ਵਿਆਹੁਤਾ ਦੇ ਪਤੀ ਸਮੇਤ 3 ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਮੋਗਾ ’ਚ ਅਗਵਾ ਕੀਤੀ ਗਈ ਕੁੜੀ ਦੇ ਮਾਮਲੇ ’ਚ ਵੱਡਾ ਖੁਲਾਸਾ, ਸਾਹਮਣੇ ਆਇਆ ਹੈਰਾਨ ਕਰਦਾ ਸੱਚ
ਮ੍ਰਿਤਕ ਲੜਕੀ ਦੇ ਪਿਤਾ ਗੁਰਬਰਿੰਦਰ ਸਿੰਘ ਵਾਸੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸਥਾਨਕ ਥਾਣਾ ਸਿਟੀ ਪੁਲਸ ਨੂੰ ਦਿੱਤੇ ਗਏ ਬਿਆਨਾਂ ’ਚ ਦੱਸਿਆ ਕਿ ਹਰਮਨਪ੍ਰੀਤ ਕੌਰ ਦਾ ਵਿਆਹ ਸਾਲ 2019 ਵਿਚ ਸੋਨੀਤਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਫਰੀਦਕੋਟ ਨਾਲ ਹੋਇਆ ਸੀ। ਪਿਤਾ ਨੇ ਦੋਸ਼ ਲਗਾਇਆ ਕਿ ਉਸਦੇ ਪਤੀ ਅਤੇ ਸਹੁਰੇ ਪਰਿਵਾਰ ਵੱਲੋਂ ਉਸਨੂੰ ਹੋਰ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਤੋਂ ਤੰਗ ਆ ਕੇ ਉਸਦੀ ਲੜਕੀ ਨੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਇਨ੍ਹਾਂ ਬਿਆਨਾਂ ’ਤੇ ਥਾਣਾ ਸਿਟੀ ਵਿਖੇ ਮ੍ਰਿਤਕ ਦੇ ਪਤੀ ਸੋਨੀਤਿੰਦਰ ਸਿੰਘ, ਸੂਰਜ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਸੱਸ ਕੁਲਵਿੰਦਰ ਕੌਰ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਪਾਰਟੀ ਵੱਲੋਂ ਹੋਰ ਕਾਨੂੰਨੀ ਕਾਰਵਾਈ ਲਈ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਦੀਪ ਸਿੱਧੂ ਦੀ ਅੰਤਿਮ ਅਰਦਾਸ 'ਚ ਵੱਡੀ ਗਿਣਤੀ 'ਚ ਪੁੱਜੇ ਬੱਚੇ ਅਤੇ ਬੀਬੀਆਂ, ਸੁਣੋ ਭਾਵੁਕ ਕਰ ਦੇਣ ਵਾਲੇ ਬੋਲ(ਵੀਡੀਓ)
ਬਿਜਲੀ ਮੁਲਾਜ਼ਮਾਂ ਦੀ ਹੜਤਾਲ 'ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, 143 ਮੁਲਾਜ਼ਮਾਂ ਖ਼ਿਲਾਫ਼ FIR ਦਰਜ
NEXT STORY