ਸ੍ਰੀ ਮੁਕਤਸਰ ਸਾਹਿਬ, (ਪਵਨ, ਖ਼ੁਰਾਣਾ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫਿਰ ਕੋਰੋਨਾ ਕਰ ਕੇ ਇਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ 13 ਨਵੇਂ ਮਰੀਜ਼ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 2 ਕੇਸ ਮਲੋਟ, 1 ਬਾਦਲ, 1 ਕੇਸ ਉਦੇਕਰਨ, 2 ਕੇਸ ਮਰਾੜ ਕਲਾਂ, 2 ਕੇਸ ਬਰੀਵਾਲਾ, 1 ਕੇਸ ਭਲਾਈਆਣਾ, 1 ਕੇਸ ਮੌੜ ਤੇ 1 ਕੇਸ ਦੋਦਾ ਤੋਂ ਸਾਹਮਣੇ ਆਇਆ ਹੈ, ਜਿੰਨਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 10 ਮਰੀਜ਼ਾਂ ਨੂੰ ਠੀਕ ਕਰ ਕੇ ਘਰ ਵੀ ਭੇਜਿਆ ਗਿਆ ਹੈ। ਅੱਜ 776 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 439 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 150 ਨਵੇਂ ਸੈਂਪਲ ਇਕੱਤਰ ਕਰ ਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3752 ਹੋ ਗਈ ਹੈ, ਜਿਸ ’ਚੋਂ ਹੁਣ ਤੱਕ 3549 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 109 ਕੇਸ ਐਕਟਿਵ ਚੱਲ ਰਹੇ ਹਨ।
42 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ
ਜ਼ਿਲ੍ਹੇ ਦੇ ਪਿੰਡ ਫੂਲੇਵਾਲਾ ਤੋਂ ਇਕ 42 ਸਾਲਾ ਵਿਅਕਤੀ ਦੀ ਅੱਜ ਕੋਰੋਨਾ ਕਰ ਕੇ ਮੌਤ ਹੋ ਗਈ ਹੈ। ਮ੍ਰਿਤਕ ਕੋਰੋਨਾ ਪਾਜ਼ੇਟਿਵ ਸੀ ਤੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਸੀ, ਜਿੱਥੇ ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰ ਕੇ ਹੁਣ ਤੱਕ ਕੁੱਲ 94 ਮੌਤਾਂ ਹੋ ਚੁੱਕੀਆਂ ਹਨ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਨਾਲ 7 ਮਰੀਜ਼ਾਂ ਦੀ ਮੌਤ, 74 ਪਾਜ਼ੇਟਿਵ
NEXT STORY