ਮੋਗਾ (ਕਸ਼ਿਸ਼ ਸਿੰਗਲਾ)- ਪੰਜਾਬ 'ਚ ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਤਾਜ਼ਾ ਮਾਮਲਾ ਮੋਗਾ ਦੇ ਕਸਬਾ ਅਜੀਤਵਾਲ ਦਾ ਹੈ, ਜਿੱਥੇ ਬਾਈਕ ਸਵਾਰ ਵਿਅਕਤੀਆਂ ਨੇ ਮੋਬਾਇਲਾਂ ਵਾਲੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਦੇ ਅੰਦਰ ਰੱਖੇ ਨਵੇਂ-ਪੁਰਾਣੇ ਮੋਬਾਈਲ ਅਤੇ ਅਸੈੱਸਰੀ ਚੋਰੀ ਕਰ ਕੇ ਫਰਾਰ ਹੋ ਗਏ। ਚੋਰੀ ਦੀ ਘਟਨਾ ਦੁਕਾਨ ਦੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਫਿਲਹਾਲ ਪੁਲਸ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਨੇ ਕਿਹਾ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰ ਘਰ ਚਲਾ ਗਿਆ ਸੀ ਅਤੇ 18 ਤਰੀਕ ਸਵੇਰੇ ਕਿਸੇ ਰਾਹਗੀਰ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ। ਇਸ ਮਗਰੋਂ ਜਦੋਂ ਉਸ ਨੇ ਜਾ ਕੇ ਦੇਖਿਆ ਤਾਂ ਦੁਕਾਨ ਦਾ ਸ਼ਟਰ ਇੱਕ ਪਾਸਿਓਂ ਪੂਰਾ ਉਖਾੜਿਆ ਹੋਇਆ ਸੀ ਤੇ ਸ਼ੀਸ਼ੇ ਵਾਲਾ ਗੇਟ ਵੀ ਪੂਰੀ ਤਰ੍ਹਾਂ ਟੁੱਟਿਆ ਹੋਇਆ ਸੀ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ, ਦੋਸਤ ਦੀ B'Day ਪਾਰਟੀ 'ਤੇ ਜਾ ਰਹੇ 2 ਮੁੰਡਿਆਂ ਦੀ ਹੋਈ ਦਰਦਨਾਕ ਮੌ/ਤ
ਇਸ ਮਗਰੋਂ ਜਦੋਂ ਉਸ ਨੇ ਆਪਣੀ ਦੁਕਾਨ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਤਿੰਨ ਤੋਂ ਚਾਰ ਨੌਜਵਾਨ ਆਏ, ਜਿਨ੍ਹਾਂ 'ਚੋਂ ਇੱਕ ਵਿਅਕਤੀ ਬਾਹਰ ਖੜਾ ਰਿਹਾ, ਜਦਕਿ ਬਾਕੀ ਤਿੰਨ ਜਣੇ ਦੁਕਾਨ ਦੇ ਅੰਦਰ ਵੜ ਕੇ ਵੱਖ-ਵੱਖ ਕੰਪਨੀਆਂ ਦੇ 15 ਨਵੇਂ ਫ਼ੋਨ ਲੈ ਗਏ, ਜਿਨ੍ਹਾਂ ਦੀ ਕੀਮਤ ਕਰੀਬ ਡੇਢ ਲੱਖ ਰੁਪਏ ਬਣਦੀ ਹੈ, ਜਦਕਿ ਬਾਕੀ 10 ਤੋਂ 12 ਫੋਨ ਪੁਰਾਣੇ ਸਨ, ਜਿਨ੍ਹਾਂ ਦੀ ਕੀਮਤ 60 ਤੋਂ 70 ਹਜ਼ਾਰ ਰੁਪਏ ਬਣਦੀ ਹੈ। ਇਸ ਤੋਂ ਇਲਾਵਾ 25 ਤੋਂ 30 ਹਜ਼ਾਰ ਦੀ ਮੋਬਾਈਲ ਅਸੈੱਸਰੀ ਵੀ ਚੋਰੀ ਕਰ ਕੇ ਲੈ ਗਏ।
ਇਸ ਤਰ੍ਹਾਂ ਉਕਤ ਦੁਕਾਨਦਾਰ ਨੇ ਦੱਸਿਆ ਕਿ ਉਸ ਦਾ ਕੁੱਲ ਢਾਈ ਲੱਖ ਦੇ ਕਰੀਬ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਜਦੋਂ ਥਾਣਾ ਮੁਖੀ ਜਸਵਿੰਦਰ ਸਿੰਘ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਵੱਖ-ਵੱਖ ਟੀਮਾਂ ਬਣਾ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਦਹਿਲ ਗਿਆ ਪੰਜਾਬ, ਸਾਬਕਾ ਇੰਸਪੈਕਟਰ ਦਾ ਗੋਲ਼ੀਆਂ ਮਾਰ ਕੇ ਕੀਤਾ ਕ/ਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜਾ ਵੜਿੰਗ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ, ਸੈਨੇਟ ਚੋਣਾਂ 'ਤੇ ਕੀਤਾ ਵਿਚਾਰ-ਵਟਾਂਦਰਾ
NEXT STORY