ਅੱਪਰਾ, (ਅਜਮੇਰ, ਦੀਪਾ)- ਅੱਪਰਾ ਇਲਾਕੇ 'ਚ ਡੇਂਗੂ ਬੁਖਾਰ ਦਾ ਕਹਿਰ ਅਜੇ ਵੀ ਜਾਰੀ ਹੈ, ਿਜਸ ਤਹਿਤ ਕਰੀਬੀ ਪਿੰਡ ਚੱਕ ਸਾਹਬੂ ਦੇ ਵਾਸੀ ਇਕ ਹੋਰ 18-19 ਸਾਲ ਦੇ ਨੌਜਵਾਨ ਦੀ ਡੇਂਗੂ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਲਖਵੀਰ ਉਰਫ ਲੱਕੀ ਪੁੱਤਰ ਕੁਲਦੀਪ ਰਾਮ ਵਾਸੀ ਪਿੰਡ ਚੱਕ ਸਾਹਬੂ ਬੀਤੇ ਕੁੱਝ ਦਿਨਾਂ ਤੋਂ ਡੇਂਗੂ ਬੁਖਾਰ ਤੋਂ ਪੀਡ਼ਤ ਸੀ। ਉਸ ਨੂੰ ਇਲਾਜ ਲਈ ਸਥਾਨਕ ਦੋ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਪਰ ਹਾਲਤ ਵਿਚ ਸੁਧਾਰ ਨਾ ਹੁੰਦਾ ਦੇਖ ਪਰਿਵਾਰ ਨੇ ਉਸ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾ ਦਿੱਤਾ, ਜਿੱਥੇ ਇਲਾਜ ਦੌਰਾਨ ਬੀਤੀ ਰਾਤ ਉਸ ਦੀ ਮੌਤ ਹੋ ਗਈ। ਡੇਂਗੂ ਨਾਲ ਹੋਈ ਇਸ ਨੌਜਵਾਨ ਦੀ ਮੌਤ ਨਾਲ ਇਕਾਲੇ 'ਚ ਸਹਿਮ ਪਾਇਆ ਜਾ ਰਿਹਾ ਹੈ, ਕਿਉਂਕਿ ਇਸ ਤੋਂ ਪਹਿਲਾਂ ਵੀ ਇਲਾਕੇ 'ਚ ਇਕ ਐੱਨ. ਆਰ. ਆਈ. ਅੌਰਤ ਸਮੇਤ ਤਿੰਨ ਲੋਕਾਂ ਦੀ ਡੇਂਗੂ ਨਾਲ ਮੌਤ ਹੋ ਚੁੱਕੀ ਹੈ।
ਛੱਤ ਤੋਂ ਡਿੱਗੀ 7 ਸਾਲਾ ਬੱਚੀ ਦੀ 4 ਦਿਨਾਂ ਬਾਅਦ ਮੌਤ
NEXT STORY