ਲੁਧਿਆਣਾ (ਬੇਰੀ)- ਬਾਹਰੀ ਜ਼ਿਲ੍ਹਿਆਂ ਤੋਂ ਚੂਰਾ-ਪੋਸਤ ਲਿਆ ਕੇ ਸ਼ਹਿਰ ’ਚ ਸਪਲਾਈ ਕਰਨ ਵਾਲੇ 2 ਮੁਲਜ਼ਮਾਂ ਨੂੰ ਐਂਟੀ ਨਾਰਕੋਟਿਕਸ ਸੈੱਲ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੇ ਕੋਲੋਂ 40 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ’ਚ ਥਾਣਾ ਡੇਹਲੋਂ ’ਚ ਪਿੰਡ ਪੱਤੀ ਮੱਲਾ ਦੇ ਗੁਰਪ੍ਰੀਤ ਸਿੰਘ ਉਰਫ ਨੀਟੂ ਅਤੇ ਪਿੰਡ ਬਿਲਾਸਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਉਰਫ ਬੂਟੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।
ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ। ਪੁਲਸ ਮੁਲਜ਼ਮਾਂ ਕੋਲੋ ਪੁੱਛਗਿੱਛ ਕਰਨ ’ਚ ਲੱਗੀ ਹੋਈ ਹੈ। ਜਾਣਕਾਰੀ ਦਿੰਦੇ ਹੋਏ ਇੰਸ. ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਕਿਲਾ ਰਾਏਪੁਰ ਫਾਟਕਾਂ ਦੇ ਕੋਲ ਗਸ਼ਤ ਕਰ ਰਹੇ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਨਸ਼ਾ ਸਮੱਗਲਿੰਗ ਦਾ ਕਾਰੋਬਾਰ ਕਰਦੇ ਹਨ।
ਇਹ ਵੀ ਪੜ੍ਹੋ- ਕਿਸੇ ਦੀ ਜਾਨ ਨਾਲੋਂ ਜ਼ਿਆਦਾ ਜ਼ਰੂਰੀ ਹੋ ਗਿਆ ਮੋਬਾਇਲ ! ਤੜਫਦੀ ਰਹੀ ਮਰੀਜ਼, ਫ਼ੋਨ 'ਤੇ ਰੁੱਝੀ ਰਹੀ ਨਰਸ, ਹੋ ਗਈ ਮੌਤ
ਪੁਲਸ ਨੇ ਪਹਿਲਾ ਗੁਰਪ੍ਰੀਤ ਉਰਫ਼ ਨੀਟੂ ਨੂੰ ਗ੍ਰਿਫਤਾਰ ਕੀਤਾ। ਉਸ ਕੋਲੋਂ 8 ਕਿਲੋ ਚੂਰਾ-ਪੋਸਤ ਬਰਾਮਦ ਹੋਇਆ ਹੈ। ਉਸ ਦੀ ਪੁੱਛਗਿੱਛ ’ਚ ਹਰਜਿੰਦਰ ਸਿੰਘ ਬੂਟਾ ਦਾ ਨਾਂ ਸਾਹਮਣੇ ਆਇਆ ਹੈ ਕਿ ਦੋਵੇਂ ਮਿਲ ਕੇ ਨਸ਼ੇ ਦਾ ਕਾਰੋਬਾਰ ਦਾ ਕੰਮ ਕਰਦੇ ਹਨ। ਪੁਲਸ ਨੇ ਉਸ ਨੂੰ ਵੀ ਫੜ ਕੇ ਉਸ ਕੋਲੋਂ ਵੀ 32 ਕਿਲੋਂ ਚੂਰਾ ਪੋਸਤ ਬਰਾਮਦ ਕੀਤਾ ਹੈ।
ਮੁਲਜ਼ਮ ਬੂਟਾ ਦੀ ਕਰਿਆਨੇ ਦੀ ਦੁਕਾਨ ਹੈ। ਉਹ ਦੁਕਾਨ ਚਲਾਉਣ ਦੀ ਆੜ ’ਚ ਚੂਰਾ ਪੋਸਤ ਸਪਲਾਈ ਕਰਦਾ ਸੀ। ਪੁਲਸ ਮੁਤਾਬਕ ਉਹ ਬਾਹਰੀ ਜ਼ਿਲ੍ਹਿਆਂ ਤੋਂ ਚੂਰਾ-ਪੋਸਤ ਲੈ ਕੇ ਸਪਲਾਈ ਕਰਦਾ ਸੀ। ਪੁਲਸ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਪਤਾ ਲਗਾਉਣ ’ਚ ਲੱਗੀ ਹੈ ਕਿ ਚੂਰਾ-ਪੋਸਤ ਕਿਨ੍ਹਾਂ ਲੋਕਾਂ ਤੋਂ ਲੈ ਕੇ ਸਪਲਾਈ ਕਰਦੇ ਸੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ; ਪੁਰਾਣੀ ਰੰਜਿਸ਼ ਕਾਰਨ ਮੋਟਰ 'ਤੇ ਨਹਾਉਣ ਗਏ ਨੌਜਵਾਨ ਦੇ ਮਾਰ'ਤੀ ਗੋਲ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਿਮਨੀ ਚੋਣਾਂ ’ਚ ਅਕਾਲੀ ਦਲ ਨੂੰ ਵੱਡੀ ਜਿੱਤ ਦਿਵਾਉਣਾ ਹੀ ਸਵ. ਪ੍ਰਕਾਸ਼ ਬਾਦਲ ਨੂੰ ਸੱਚੀ ਸ਼ਰਧਾਂਜਲੀ : ਸੁਖਬੀਰ ਬਾਦਲ
NEXT STORY