ਫ਼ਰੀਦਕੋਟ (ਰਾਜਨ) - ਫਿਲਮ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲਿਆਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਤਹਿਤ ਮੁੰਬਈ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਅਨੁਜ ਥਾਪਰ ਦੀ ਮੌਤ ਤੋਂ ਬਾਅਦ ਉਸ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅਨੁਜ ਦੀ ਮੌਤ ਪੁਲਸ ਹਿਰਾਸਤ ਵਿੱਚ ਹੋਈ ਸੀ ਅਤੇ ਮੁੰਬਈ ਪੁਲਸ ਵੱਲੋਂ ਇਸਨੂੰ ਆਤਮਹੱਤਿਆ ਨਾਲ ਜੋੜ ਦਿੱਤਾ ਗਿਆ ਸੀ। ਅਨੁਜ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦਾ ਦੋਬਾਰਾ ਪੋਸਟਮਾਰਟਮ ਕਰਵਾਉਣ ਲਈ ਉਸ ਦੀ ਲਾਸ਼ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਲਿਆਂਦੀ ਗਈ।
ਇਹ ਵੀ ਪੜ੍ਹੋ- ਹੁਣ Lay's 'ਚ ਪਾਮ ਤੇਲ ਦੀ ਥਾਂ ਵਰਤਿਆ ਜਾਵੇਗਾ ਸੂਰਜਮੁਖੀ ਦਾ ਤੇਲ, ਟ੍ਰਾਇਲ ਸ਼ੁਰੂ
ਦੱਸਣਯੋਗ ਹੈ ਕਿ ਪੁਲਸ ਹਿਰਾਸਤ ਵਿੱਚ ਦੋਸ਼ੀ ਅਨੁਜ ਥਾਪਰ ਦੀ ਹੋਈ ਮੌਤ ਨੂੰ ਲੈ ਕੇ ਇਸਦੇ ਪਰਿਵਾਰਕ ਮੈਂਬਰਾਂ ਵੱਲੋਂ ਇਹ ਦੋਸ਼ ਲਗਾਇਆ ਗਿਆ ਸੀ ਕਿ ਮੁੰਬਈ ਪੁਲਸ ਵੱਲੋਂ ਅਨੁਜ ਦਾ ਪੋਸਟਮਾਰਟਮ ਉਨ੍ਹਾਂ ਦੀ ਗੈਰ ਹਾਜ਼ਰੀ ਵਿੱਚ ਕਰਵਾਇਆ ਗਿਆ ਹੈ। ਮ੍ਰਿਤਕ ਅਨੁਜ ਦੀ ਮਾਤਾ ਵੱਲੋਂ ਮ੍ਰਿਤਕ ਅਨੁਜ ਦਾ ਦੋਬਾਰਾ ਪੋਸਟਮਾਰਟਮ ਡਾਕਟਰਾਂ ਦਾ ਇੱਕ ਪੈਨਲ ਬਣਾ ਕੇ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚੋਂ ਕਰਵਾਉਣ ਲਈ ਉੱਚ ਅਦਾਲਤ ਵਿੱਚ ਪੁਟੀਸ਼ਨ ਦਾਇਰ ਕੀਤੀ ਗਈ ਸੀ ਜਿਸ’ਤੇ ਸੁਣਵਾਈ ਮਗਰੋਂ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਮ੍ਰਿਤਕ ਅਨੁਜ ਦਾ ਪੋਸਟਮਾਰਟਮ ਦੋਬਾਰਾ ਹੁਣ ਇੱਥੇ ਕੀਤਾ ਜਾਵੇਗਾ। ਮ੍ਰਿਤਕ ਅਨੁਜ ਦੀ ਲਾਸ਼ ਫ਼ਰੀਦਕੋਟ ਲੈ ਕੇ ਪੁੱਜੇ ਅਨੁਜ ਦੇ ਤਾਏ ਸਾਹਬ ਰਾਮ ਅਤੇ ਮਸੇਰੇ ਭਰਾ ਪੁਨੀਤ ਨੇ ਦੋਸ਼ ਲਗਾਇਆ ਕਿ ਅਨੁਜ ਟਰੱਕ ’ਤੇ ਹੈਲਪਰ ਵਜੋਂ ਕੰਮ ਕਰਦਾ ਸੀ ਅਤੇ ਉਸਦਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਕੋਈ ਲੈਣਾ ਦੇਣਾ ਨਹੀਂ ਸੀ।
ਇਹ ਵੀ ਪੜ੍ਹੋ- 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਾ ਦਿਓ ਜ਼ੁਕਾਮ ਤੇ ਫਲੂ ਹੋਣ 'ਤੇ ਸੀਰਪ, ਸਰਕਾਰ ਨੇ ਲਗਾਈ ਪਾਬੰਦੀ
ਉਸਨੇ ਦੋਸ਼ ਲਗਾਇਆ ਕਿ ਪੁਲਸ ਵੱਲੋਂ ਅਨੁਜ ਦੀ ਗ੍ਰਿਫ਼ਤਾਰੀ ਨਾਜਾਇਜ਼ ਤਰੀਕੇ ਨਾਲ ਕੀਤੀ ਗਈ ਅਤੇ ਇਸਤੋਂ ਬਾਅਦ ਉਸਦੇ ਭਰਾ ਨੂੰ ਇਹ ਸੂਚਨਾ ਦੇ ਦਿੱਤੀ ਗਈ ਕਿ ਅਨੁਜ ਨੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਨੁਜ ਆਤਮ ਹੱਤਿਆ ਕਰਨ ਵਾਲਾ ਨਹੀਂ ਸੀ ਅਤੇ ਇਸਨੂੰ ਕਿਸੇ ਸਾਜ਼ਿਸ਼ ਦੇ ਤਹਿਤ ਹਿਰਾਸਤ ਵਿੱਚ ਮਾਰਿਆ ਗਿਆ ਹੈ, ਜਿਸ ਦੀ ਜਾਂਚ ਸੀ.ਬੀ.ਆਈ ਤੋਂ ਹੋਂਣੀ ਚਾਹੀਦੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮੁੰਬਈ ਪੁਲਸ ਵੱਲੋਂ ਅਨੁਜ ਥਾਪਰ ਨੂੰ ਪੰਜਾਬ ਵਿੱਚੋਂ ਬੀਤੀ 26 ਅਪ੍ਰੈਲ ਨੂੰ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਸ਼ੂਟਰਾਂ ਵੱਲੋਂ ਬੀਤੀ 14 ਅਪ੍ਰੈਲ ਨੂੰ ਫਿਲਮ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਤਾਬੜਤੋੜ ਫਾਇਰਿੰਗ ਕੀਤੀ ਗਈ ਸੀ। ਸੂਤਰਾਂ ਅਨੁਸਾਰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਪ੍ਰਸਾਸ਼ਨ ਨੂੰ ਮ੍ਰਿਤਕ ਅਨੁਜ ਥਾਪਰ ਦਾ 2 ਦਿਨ ਦੇ ਅੰਦਰ-ਅੰਦਰ ਡਾਕਟਰਾਂ ਦਾ ਇੱਕ ਪੈਨਲ ਬਣਾ ਕੇ ਪੋਸਟਮਾਰਟਮ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨੀ ਧਰਨੇ ’ਚ ਜਾ ਰਹੀ ਇਕ ਹੋਰ ਕਿਸਾਨ ਬੀਬੀ ਦੀ ਮੌਤ, ਰੇਲ ਸਟੇਸ਼ਨ ’ਤੇ ਉਤਰਦੇ ਸਮੇਂ ਵਾਪਰਿਆ ਹਾਦਸਾ
NEXT STORY