ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੂ ਚੇਲਾ‘ ਨਗਰ ਕੀਰਤਨ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਤਰੀ ਵਿਸ਼ਰਮ ਕਰਨ ਉਪਰੰਤ ਖਾਲਸਾਈ ਜਾਹੋ-ਜਲਾਲ ਨਾਲ ਆਪਣੇ ਅਗਲੇ ਪੜਾਅ ਲਈ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਲਈ ਰਵਾਨਾ ਹੋ ਗਿਆ ਜਿਥੇ ਨਗਰ ਕੀਰਤਨ ਦਾ ਰਾਤਰੀ ਵਿਸ਼ਰਾਮ ਹੋਵੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ -ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਏ ਗਏ ਨਗਰ ਕੀਰਤਨ ਵਿੱਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ। ਰਸਤੇ ਵਿਚ ਨਗਰ ਕੀਰਤਨ ਦੇ ਸਵਾਗਤ ਲਈ ਸੁੰਦਰ ਗੇਟ ਬਣਾਏ ਗਏ ਸਨ ਜਦਕਿ ਵੱਖ-ਵੱਖ ਥਾਵਾਂ ਅਤੇ ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਨਾਲ ਚੱਲ ਸ਼ਸਤਰਾਂ ਵਾਲੀ ਬੱਸ ਵਿਚ ਸ਼ਸ਼ੋਂਭਿਤ ਗੁਰੂ ਸਾਹਿਬ ਦੇ ਸ਼ਸ਼ਤਰਾਂ ਦੇ ਵੀ ਸੰਗਤ ਨੇ ਦਰਸ਼ਨ ਕੀਤੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਗੁਰਨਾਮ ਸਿੰਘ ਮੀਤ ਸਕੱਤਰ, ਜਗਦੀਸ਼ ਸਿੰਘ ਚੀਫ, ਸ਼ੇਰ ਸਿੰਘ ਮੰਡਵਾਲਾ, ਅਵਤਾਰ ਸਿੰਘ ਵਣਵਾਲਾ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਜ਼ਿਲਾ ਪ੍ਰਧਾਨ ਐਡਵੋਕੇਟ ਪ੍ਰੀਤ ਇੰਦਰ ਸਿੰਘ ਸੰਮੇਵਾਲੀ, ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ, ਸਾਬਕਾ ਡੀ. ਟੀ. ਓ. ਗੁਰਚਰਨ ਸਿੰਘ ਸੰਧੂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਰੇਸ਼ਮ ਸਿੰਘ, ਸੁਖਦੇਵ ਸਿੰਘ ਮੀਤ ਮੈਨੇਜਰ, ਲਖਵਿੰਦਰ ਸੰਘ ਅਤੇ ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ ।
ਵੱਡੀ ਖ਼ਬਰ: ਪੰਜਾਬ 'ਚ ਅਕਾਲੀ ਦਲ-ਬਸਪਾ ਦਾ ਟੁੱਟਿਆ ਗਠਜੋੜ ! BSP ਮੁਖੀ ਮਾਇਆਵਤੀ ਨੇ ਕੀਤਾ ਵੱਡਾ ਐਲਾਨ
NEXT STORY