ਲੁਧਿਆਣਾ (ਰਿੰਕੂ) - ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ ਦੀ ਭਾਰਤ ਸਰਕਾਰ ਵੱਲੋਂ ਅਹਿਮ ਨਿਯੁਕਤੀ ਕੀਤੀ ਗਈ ਹੈ। ਕੇਂਦਰੀ ਸਮਾਜਿਕ ਨਿਆਂ ’ਤੇ ਅਧਿਕਾਰਤਾ ਮੰਤਰੀ ਡਾ. ਵਰਿੰਦਰ ਕੁਮਾਰ ਦੇ ਅਧੀਨ ਰਾਸ਼ਟਰੀ ਸਮਾਜਿਕ ਰੱਖਿਆ ਵਿਭਾਗ (ਐੱਨ. ਆਈ. ਐੱਸ. ਡੀ.) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਚੈੱਕ ਗਣਰਾਜ ਦੀ ਕ੍ਰਿਸਟੀਨਾ ਪਿਜ਼ਕੋਵਾ ਦੇ ਸਿਰ ਸਜਿਆ ਤਾਜ, ਬਣੀ ਮਿਸ ਵਰਲਡ 2024
ਪੂਰੇ ਦੇਸ਼ ’ਚ ਕੁੱਲ 4 ਮੈਂਬਰ ਨਿਯੁਕਤ ਕੀਤੇ ਗਏ ਹਨ। ਬਿੰਦਰਾ ਅਨੁਸਾਰ ਇਤਿਹਾਸ ’ਚ ਪਹਿਲੀ ਵਾਰ ਪੰਜਾਬ ਨੂੰ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ (ਭਾਰਤ ਸਰਕਾਰ) ’ਚ ਨੁਮਾਇੰਦਗੀ ਮਿਲੀ ਹੈ। ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਬਿੰਦਰਾ ਰੋਜ਼ਗਾਰ ਵਿਭਾਗ ਪੰਜਾਬ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ। ਆਪਣੀ ਨਿਯੁਕਤੀ ਲਈ ਸੁਖਵਿੰਦਰ ਬਿੰਦਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨਰ ਨੇ ਚੁੱਕਿਆ ਵੱਡਾ ਕਦਮ, ਅਹੁਦੇ ਤੋਂ ਦਿੱਤਾ ਅਸਤੀਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਆਹੁਤਾ ਨੇ ਖਾਧਾ ਜ਼ਹਿਰ, ਗੁੱਸੇ 'ਚ ਆਏ ਉਸ ਦੇ ਪੇਕੇ ਪਰਿਵਾਰ ਨੇ ਕੀਤਾ ਸਹੁਰੇ ਪਰਿਵਾਰ 'ਤੇ ਹਮਲਾ
NEXT STORY