ਚੀਮਾ ਮੰਡੀ (ਗੋਇਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਤੋਂ ਵੱਖ ਵੱਖ ਪਿੰਡਾਂ ਨੂੰ ਜੋੜਨ ਵਾਲੀਆਂ ਤਕਰੀਬਨ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਸੜਕਾਂ ਨੂੰ ਮੰਡੀਕਰਨ ਬੋਰਡ ਵੱਲੋਂ ਪ੍ਰਸ਼ਾਸਕੀ ਪ੍ਰਵਾਨਗੀ ਮਿਲ ਚੁੱਕੀ ਹੈ, ਜਿਸ ਦਾ ਕੰਮ ਜਲਦੀ ਹੀ ਚੱਲ ਪਵੇਗਾ ਤੇ ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ,ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਸਤੌਜ ਦੇ ਸਰਪੰਚ ਹਰਬੰਸ ਸਿੰਘ ਹੈਪੀ ਨੇ ਦੱਸਿਆ ਕਿ ਇੱਕ ਸੜਕ ਸਤੌਜ ਤੋਂ ਬੀਰ ਕਲਾਂ ਜਿਸ ਦੀ ਲਾਗਤ ਤਕਰੀਬਨ 2 ਕਰੋੜ 93 ਲੱਖ 64 ਹਜ਼ਾਰ, ਸਤੌਜ ਤੋਂ ਧਰਮਗੜ੍ਹ ਜਿਸ ਦੀ ਲਾਗਤ 2 ਕਰੋੜ 35 ਲੱਖ 47 ਹਜ਼ਾਰ, ਸਤੌਜ ਤੋਂ ਤੋਲਾਵਾਲ ਜਿਸ ਦੀ ਲਾਗਤ 2 ਕਰੋੜ 53 ਲੱਖ 45 ਹਜ਼ਾਰ ਰੁਪਏ ਹੈ, ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਨੂੰ ਮਨਜ਼ੂਰ ਕਰਵਾਉਣ ਲਈ ਸੱਭ ਤੋਂ ਵੱਡਾ ਯੋਗਦਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਦਾ ਹੈਂ, ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦਾ ਕੰਮ ਇੱਕ ਮਹੀਨੇ ਦੇ ਅੰਦਰ ਅੰਦਰ ਸ਼ੁਰੂ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਸਮੇਤ ਪੰਜਾਬ ਮੰਡੀ ਬੋਰਡ ਦੇ ਉਚ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਵੱਡਾ ਫੇਰਬਦਲ, ਅਧਿਕਾਰੀਆਂ ਦੇ ਤਬਾਦਲੇ
NEXT STORY