ਫਿਰੋਜ਼ਪੁਰ (ਕੁਮਾਰ) : ਕੇਂਦਰੀ ਰਾਜ ਕਾਨੂੰਨ ਤੇ ਨਿਆਂ ਅਤੇ ਸੱਭਿਆਚਾਰ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਹੁਸੈਨੀਵਾਲਾ ਵਿਖੇ ਸ਼ਹੀਦੀ ਯਾਦਗਾਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਸ਼ਹੀਦ ਬੀ. ਕੇ. ਦੱਤ ਨੂੰ ਸ਼ਰਧਾਂਜਲੀ ਭੇਟ ਕੀਤੀ। ਕੇਂਦਰੀ ਮੰਤਰੀ ਨੇ ਸਰਹੱਦੀ ਜ਼ਿਲੇ ਦੇ ਵੱਖ-ਵੱਖ ਇਤਿਹਾਸਕ ਸਥਾਨਾਂ ਦਾ ਦੌਰਾ ਕੀਤਾ ਅਤੇ ਜ਼ਿਲੇ ਨੂੰ ਸੈਰ ਸਪਾਟੇ ਵਜੋਂ ਪ੍ਰਫੁੱਲਿਤ ਕਰਨ ਦਾ ਦਾਅਵਾ ਕੀਤਾ। ਕੇਂਦਰੀ ਰਾਜ ਮੰਤਰੀ ਨੇ ਦੱਸਿਆ ਕਿ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਉਹ ਫਿਰੋਜ਼ਪੁਰ ਜ਼ਿਲੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਇਥੇ ਆਏ ਹਨ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਅੱਜ ਤੋਂ ਖੁੱਲ੍ਹੇ ਸਬ-ਰਜਿਸਟਰਾਰ ਦਫਤਰ
ਕੇਂਦਰੀ ਮੰਤਰੀ ਨੇ ਕਿਹਾ ਕਿ ਹੁਸੈਨੀਵਾਲਾ ਵਿਖੇ ਕਰੀਬ 5 ਕਰੋਡ਼ ਦੀ ਲਾਗਤ ਨਾਲ ਸ਼ਹੀਦਾਂ ਦੀਆਂ ਯਾਦਗਾਰਾਂ ਨੂੰ ਦਰਸਾਉਂਦਾ ਅਜਾਇਬਘਰ ਬਣਾਇਆ ਜਾਵੇਗਾ। ਉਨ੍ਹਾਂ ਸ਼ਹਿਰ ਦੇ ਤੂਡ਼ੀ ਬਾਜ਼ਾਰ ਸਥਿਤ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਕ੍ਰਾਂਤੀਕਾਰੀ ਸਾਥੀਆਂ ਦੇ ਗੁਪਤ ਟਿਕਾਣੇ ਦਾ ਵੀ ਮੁਆਇਨਾ ਕੀਤਾ ਅਤੇ ਕਿਹਾ ਕਿ ਸਾਲਾਂ ਪੁਰਾਣੀ ਇਹ ਇਮਾਰਤ ਹੋਣ ਕਾਰਨ ਕੇਂਦਰ ਵੱਲੋਂ ਹੁਣ ਇਸ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਭਾਰਤੀ ਪੁਰਾਤੱਤਵ ਸਰਵੇਖਣ ਨੂੰ ਸੌਂਪੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਮਿੰਨਾ, ਅਸ਼ਵਨੀ ਗਰੋਵਰ, ਮਨੀਸ਼, ਐਡਵੋਕੇਟ ਯੋਗੇਸ਼ ਗੁਪਤਾ, ਇੰਦਰਾ ਗੁਪਤਾ, ਬਲਜਿੰਦਰ, ਲੱਕੀ ਬੇਦੀ, ਵਰੁਣ ਅਰੋਡ਼ਾ, ਹਰਭਜਨ ਸਿੰਘ ਸਰਪੰਚ ਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : ‘ਜਗ ਬਾਣੀ’ ਨਾਲ ਮੁਲਾਕਾਤ ਦੌਰਾਨ ਬੋਲੇ ਗੁਰਮੀਤ ਖੁੱਡੀਆਂ, ਮੇਰਾ ਖੁਆਬ ਖੇਤੀ ਸੈਕਟਰ ਲਈ ਕੁੱਝ ਨਵਾਂ ਕਰ ਦਿਖਾਵਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਅੰਬੇਦਕਰ ਇੰਸਟੀਚਿਊਟ ਦੀ ਇਮਾਰਤ ਦੀ ਮੁਰੰਮਤ ਤੇ ਰੱਖ-ਰਖਾਅ ਲਈ 1.47 ਕਰੋੜ ਜਾਰੀ
NEXT STORY