ਮੋਹਾਲੀ (ਪਰਦੀਪ) : ਮੋਹਾਲੀ ਪੁਲਸ ਨੇ ਸ਼ਹਿਰ 'ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦੇਫਾਸ਼ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਸ ਜ਼ਿਲ੍ਹਾ ਐੱਸ.ਏ.ਐੱਸ. ਨਗਰ ਨੇ ਪ੍ਰੈੱਸ ਨੂੰ ਜਾਣਾਕਾਰੀ ਦਿੰਦੇ ਹੋਏ ਦੱਸਿਆ ਕਿ ਮੋਹਾਲੀ ਪੁਲਸ ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਐੱਸ.ਏ.ਐੱਸ. ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਐੱਸ.ਏ.ਐੱਸ. ਨਗਰ ਦੀ ਨਿਗਰਾਨੀ ਹੇਠ ਇੰਸ. ਸ਼ਿਵ ਕੁਮਾਰ, ਇੰਚਾਰਜ ਸੀ.ਆਈ.ਏ. ਸਟਾਫ ਮੋਹਾਲੀ ਵੱਲੋਂ ਮੁੱਖਬਰੀ ਦੇ ਆਧਾਰ 'ਤੇ ਥਾਣਾ ਬਲੌਂਗੀ ਦੇ ਏਰੀਏ 'ਚੋਂ ਹੁਸ਼ਿਆਰਪੁਰ ਦੇ ਗੈਂਗਸਟਰ ਨਾਲ ਸਬੰਧਤ 4 ਨੌਜਵਾਨਾਂ ਖਿਲਾਫ਼ ਮੁਕੱਦਮਾ ਦਰਜ ਕਰ ਕੇ ਸੌਰਵ ਕੁਮਾਰ ਉਰਫ਼ ਅਜੈ, ਰਣਜੀਤ ਸਿੰਘ ਉਰਫ ਕਾਕਾ, ਸ਼ਿਵਰਾਜ ਸੋਨ ਅਤੇ ਕੁਸ਼ਰ ਅਸ਼ੀਸ਼ ਰਾਮ ਸਰੂਪ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: PSEB ਦੀ ਨਿਵੇਕਲੀ ਪਹਿਲ, ਇਤਿਹਾਸ 'ਚ ਪਹਿਲੀ ਵਾਰ ਹੋਣ ਜਾ ਰਿਹੈ ਅੰਤਰਰਾਸ਼ਟਰੀ ਪੰਜਾਬੀ ਓਲੰਪੀਆਡ
ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਉਕਤ ਚਾਰ ਨੌਜਵਾਨ ਗੈਂਗਸਟਰ ਕਲਚਰ ਤੋਂ ਪ੍ਰਭਾਵਿਤ ਸਨ। ਉਹ ਆਨਲਾਈਨ ਲੋਨ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀਆਂ ਮਾਰਦੇ ਸਨ ਤੇ ਕਮਾਏ ਹੋਏ ਪੈਸਿਆਂ ਨਾਲ ਹਥਿਆਰ ਖਰੀਦਦੇ ਸਨ। ਫਿਰ ਉਹ ਇਨ੍ਹਾਂ ਹਥਿਆਰਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦੇ ਗੈਂਗਸਟਰਾਂ ਤੱਕ ਪਹੁੰਚਾਉਂਦੇ ਸਨ। ਜਾਣਕਾਰੀ ਅਨੁਸਾਰ ਇਹ ਵਿਅਕਤੀ ਹੁਸ਼ਿਆਰਪੁਰ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ। ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸ਼ਿਵਰਾਜ ਸੋਨੀ ਨੇ ਅਸਲਾ ਸਮੱਗਲਰ ਹਮਾਦ ਵਾਸੀ ਅਲੀਗੜ੍ਹ ਪਾਸੋਂ ਦੋ ਪਿਸਟਲ ਲੈ ਕੇ ਹੁਸ਼ਿਆਰਪੁਰ ਦੇ ਗੈਂਗਸਟਰ ਨਾਲ ਸਬੰਧਤ ਕਿਸੇ ਗੁਰਗੇ ਨੂੰ ਸਪਲਾਈ ਕੀਤੇ ਸਨ। ਮੁਕੱਦਮੇ ਵਿੱਚ ਵੱਖ-ਵੱਖ ਪਹਿਲੂਆਂ 'ਤੇ ਤਫਤੀਸ਼ ਜਾਰੀ ਹੈ। ਹੁਣ ਤੱਕ ਉਨ੍ਹਾਂ ਕੋਲੋਂ 5 ਪਿਸਤੌਲ, 2 ਲੈਪਟਾਪ ਅਤੇ ਵੱਡੀ ਗਿਣਤੀ 'ਚ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਸਮਾਗਮ ’ਚ ਹਿੱਸਾ ਲੈਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ
NEXT STORY