ਮੋਗਾ (ਆਜ਼ਾਦ) : ਜ਼ਿਲਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਮੋਗਾ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਅੱਧਾ ਕਿੱਲੋ ਹੈਰੋਇਨ ਸਮੇਤ ਚਾਰ ਕਥਿਤ ਸਮੱਲਗਰਾਂ ਨੂੰ ਇਕ ਕਰੇਟਾ ਕਾਰ ਸਮੇਤ ਦਬੋਚ ਲਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸਿਆ ਕਿ ਡੀ.ਐੱਸ. ਪੀ. ਸੁਖਅੰਮ੍ਰਿਤ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਅਤੇ ਥਾਣੇਦਾਰ ਸਤਨਾਮ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਬਲਵਿੰਦਰ ਸਿੰਘ ਉਰਫ ਬਿੰਦੂ ਨਿਵਾਸੀ ਵਾੜਾ ਤਾਰਾ ਸਿੰਘ ਤਰਨਤਾਰਨ, ਜੋਬਨਪ੍ਰੀਤ ਸਿੰਘ ਉਰਫ ਜੋਬਨ ਨਿਵਾਸੀ ਵਾੜਾ ਠੱਠੀ, ਬਲਵਿੰਦਰ ਸਿੰਘ ਨਿਵਾਸੀ ਪਿੰਡ ਰਾਜੋਕੇ ਵਲਟੋਹਾ ਅਤੇ ਹੀਰਾ ਸਿੰਘ ਨਿਵਾਸੀ ਬੁੱਕਣ ਵਾਲਾ ਰੋਡ ਮੋਗਾ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਉਹ ਇਕ ਕਰੇਟਾ ਕਾਰ ਵਿਚ ਜਾ ਰਹੇ ਹਨ।
ਪੁਲਸ ਪਾਰਟੀ ਨੇ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕਰ ਕੇ ਉਨ੍ਹਾਂ ਨੂੰ ਕਾਰ ਸਮੇਤ ਜਾ ਦਬੋਚਿਆ ਅਤੇ ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸੀ. ਆਈ. ਏ. ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਪੁੱਛ-ਗਿੱਛ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਕਤ ਹੈਰੋਇਨ ਵਿਚੋਂ ਕੁਝ ਹੈਰੋਇਨ ਉਨ੍ਹਾਂ ਹੀਰਾ ਸਿੰਘ ਨਿਵਾਸੀ ਬੁੱਕਣ ਵਾਲਾ ਰੋਡ ਮੋਗਾ ਨੂੰ ਸਪਲਾਈ ਕਰਨ ਸੀ, ਜਿਸ ’ਤੇ ਪੁਲਸ ਨੇ ਉਸ ਨੂੰ ਵੀ ਉਕਤ ਮਾਮਲੇ ਵਿਚ ਨਾਮਜ਼ਦ ਕੀਤਾ ਅਤੇ ਸਾਰੇ ਕਥਿਤ ਸਮੱਗਲਰਾਂ ਖ਼ਿਲਾਫ ਥਾਣਾ ਬੱਧਨੀ ਕਲਾਂ ਵਿਚ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ, ਜਿਨ੍ਹਾਂ ਕੋਲੋਂ ਪੁੱਛ-ਗਿੱਛ ਜਾਰੀ ਹੈ।
ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
NEXT STORY