ਬੱਧਨੀ ਕਲਾਂ (ਤਨਿਸ਼ਕ ਭੱਲਾ)-ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਫਸਲ ਖ਼ਰੀਦਣ ਲਈ ਕੀਤੇ ਵਧੀਆ ਪ੍ਰਬੰਧ ਕਰਕੇ ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਆਉਂਦੇ ਮੁੱਖ ਯਾਰਡ ਬੱਧਨੀ ਕਲਾਂ ਅਤੇ ਖ਼ਰੀਦ ਕੇਂਦਰਾਂ ਰਣੀਆਂ, ਬੁੱਟਰ, ਦੌਧਰ, ਲੋਪੋਂ, ਮੀਨੀਆਂ, ਰਾਮਾਂ, ਬਿਲਾਸਪੁਰ, ਮਾਛੀਕੇ, ਰਾਉਕੇਂ ਆਦਿ ’ਚ ਝੋਨੇ ਦੀ ਵਧੀਆ ਆਮਦ ਅਤੇ ਖਰੀਦ ਆਦਿ ਦੇ ਕੰਮ ਤਸੱਲੀਬਖਸ਼ ਢੰਗ ਨਾਲ ਚੱਲ ਰਹੇ ਹਨ। ਕਿਸਾਨਾਂ ਵੱਲੋਂ ਮੰਡੀ ਵਿਚ ਲਿਆਂਦੀ ਸੁੱਕੀ ਫਸਲ ਨੂੰ ਵੇਚਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆ ਰਹੀ ਅਤੇ ਫਸਲ ਦੀ ਅਦਾਇਗੀ ਵੀ ਠੀਕ ਢੰਗ ਨਾਲ ਹੋ ਰਹੀ ਹੈ।
ਇਹ ਵੀ ਪੜ੍ਹੋ: ਡੌਂਕੀ ਲਾਉਣ ਵਾਲੇ ਸਾਵਧਾਨ! ਨੌਜਵਾਨਾਂ ਨੂੰ ਦਿੱਤੀ ਜਾ ਰਹੀ ਥਰਡ ਡਿਗਰੀ, ਹੋਸ਼ ਉਡਾਉਣ ਵਾਲੀ ਵੀਡੀਓ ਆਈ ਸਾਹਮਣੇ

ਬੱਧਨੀ ਕਲਾਂ ਮੰਡੀ ਵਿਚ ਖਰੀਦ ਕਰ ਰਹੀਆਂ ਪੰਜਾਬ ਸਰਕਾਰ ਦੀਆਂ ਖ੍ਰੀਦ ਏਜੰਸੀਆਂ ਪਨਗ੍ਰੇਨ, ਪਨਸਪ ਅਤੇ ਵੇਅਰ ਹਾਊਸ ਦੇ ਖਰੀਦ ਅਧਿਕਾਰੀ ਵਿਨੈ ਸਿੰਗਲਾ, ਸਤੀਸ਼ ਕੁਮਾਰ ਅਤੇ ਜਗਦੀਪ ਸਿੰਘ ਨੇ ਦੱਸਿਆ ਕਿ ਖਰੀਦ ਦਾ ਕੰਮ ਤਸੱਲੀਬਖਸ਼ ਢੰਗ ਨਾਲ ਚੱਲ ਰਿਹਾ ਹੈ। ਕਿਸਾਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆ ਰਹੀ ਹੈ। ਮੰਡੀ ਵਿਚ ਫਸਲ ਵੇਚਣ ਵਿਚ ਆਏ ਕਿਸਾਨਾਂ ਬਿੱਕਰ ਸਿੰਘ ਮੱਲੇਆਣਾ, ਗੁਰਮੇਲ ਸਿੰਘ ਲਿਖਾਰੀ ਅਤੇ ਜਸਵੀਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਸੁੱਕੀ ਫਸਲ ਨੂੰ ਵੇਚਣ ਲਈ ਕਿਸੇ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਆਏ ਹੜ੍ਹਾਂ ਅਤੇ ਭਾਰੀ ਮੀਂਹ ਕਰਕੇ ਝੋਨੇ ਦੀ ਫਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਨੌਜਵਾਨ ਦੇ ਕਾਰਨਾਮਿਆਂ ਨੂੰ ਵੇਖ ਹਰ ਕੋਈ ਹੈਰਾਨ! ਸਟੰਟ ਅਜਿਹੇ ਕਿ...
ਇਸ ਇਲਾਕੇ ਵਿਚ ਵੀ ਝੋਨੇ ਦੀ ਫਸਲ ਇਸ ਮੀਂਹ ਨਾਲ ਪ੍ਰਭਾਵਿਤ ਹੋਈ ਹੈ, ਜਿਸ ਨਾਲ ਝੋਨੇ ਦੀ ਫਸਲ ਦਾ ਝਾੜ੍ਹ ਕਾਫ਼ੀ ਘੱਟ ਨਿਕਲ ਰਿਹਾ ਹੈ ਅਤੇ ਜਿਸ ਕਰਕੇ ਭਾਰੀ ਆਰਥਿਕ ਨੁਕਸਾਨ ਵੀ ਹੋਇਆ ਹੈ। ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਹੜ੍ਹ ਪੀੜ੍ਹਤ ਇਲਾਕਿਆਂ ਦੇ ਕਿਸਾਨਾਂ ਨੂੰ ਦਿੱਤੀ ਆਰਥਿਕ ਮਦਦ ਵਾਂਗ ਹੀ ਇਸ ਇਲਾਕੇ ਦੇ ਕਿਸਾਨਾਂ ਨੂੰ ਇਸ ਝੋਨੇ ਦੀ ਫਸਲ ’ਤੇ ਬੋਨਸ ਦਾ ਐਲਾਨ ਕਰੇ ਤਾਂ ਜੋ ਆਰਥਿਕ ਤੌਰ ’ਤੇ ਕਮਜੋਰ ਹੋਈ ਕਿਸਾਨੀ ਨੂੰ ਕੁਝ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ: IPS ਅਫ਼ਸਰ ਧਨਪ੍ਰੀਤ ਕੌਰ ਨੂੰ ਹਾਈਕੋਰਟ ਨੇ ਲਗਾਇਆ 1 ਲੱਖ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਪਛਾਤੇ ਵਿਅਕਤੀਆਂ ਵੱਲੋਂ ਇਕ ਦਰਜਨ ਤੋਂ ਵੱਧ ਦੁਕਾਨਾਂ 'ਤੇ ਕੀਤੀ ਗਈ ਚੋਰੀ
NEXT STORY