Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    7:41:35 PM

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

  • harjinder singh dhami sgpc amarjit chawla

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ...

  • big news ed raids gmada office in mohali

    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪਹਿਲਾਂ ਪੰਜਾਬ ਵਿਚ ਧਰਮਿੰਦਰ ਵਰਗੇ ਗੱਭਰੂ ਦਿਖਦੇ ਸਨ, ਹੁਣ ਨਸ਼ੇ ਵਿਚ ਝੂਮਦੇ ਨੌਜਵਾਨ: ਆਸ਼ੀਸ਼ ਸੂਦ

MALWA News Punjabi(ਮਾਲਵਾ)

ਪਹਿਲਾਂ ਪੰਜਾਬ ਵਿਚ ਧਰਮਿੰਦਰ ਵਰਗੇ ਗੱਭਰੂ ਦਿਖਦੇ ਸਨ, ਹੁਣ ਨਸ਼ੇ ਵਿਚ ਝੂਮਦੇ ਨੌਜਵਾਨ: ਆਸ਼ੀਸ਼ ਸੂਦ

  • Edited By Anmol Tagra,
  • Updated: 22 Sep, 2026 07:09 PM
Chandigarh
ashish sood bjp
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ: "ਪਹਿਲਾਂ ਪੰਜਾਬ ਦਾ ਨਾਂ ਲੈਂਦਿਆਂ ਹੀ ਇੱਥੋਂ ਦਾ ਰੰਗਲਾ ਸੱਭਿਆਚਾਰ ਨਜ਼ਰ ਆਉਂਦਾ ਸੀ। ਲਹਿਰਾਉਂਦੇ ਖੇਤ ਦਿਖਾਈ ਦਿੰਦੇ ਸਨ। ਧਰਮਿੰਦਰ ਵਰਗੇ ਗੱਭਰੂ ਨੌਜਵਾਨ ਦਿਖਾਈ ਦਿੰਦੇ ਸਨ, ਜੋ ਫੌਜ ਵਿਚ ਭਰਤੀ ਹੋਣ ਦੀ ਤਿਆਰੀ ਕਰਦੇ ਸਨ। ਪਰ ਅੱਜ ਹਾਲਾਤ ਬਦਲ ਗਏ ਹਨ। ਹੁਣ ਪੰਜਾਬ ਦਾ ਨਾਮ ਲੈਂਦਿਆਂ ਚਿੱਟੇ ਕਾਰਨ ਆਪਣੇ ਪੁੱਤਰ ਗੁਆ ਚੁੱਕੀਆਂ ਮਾਵਾਂ ਦਿਖਾਈ ਦਿੰਦੀਆਂ ਹਨ। ਅਜਿਹੇ ਹੋਣਹਾਰ ਖਿਡਾਰੀਆਂ ਦੀਆਂ ਕਹਾਣੀਆਂ ਸੁਣਨ ਨੂੰ ਮਿਲਦੀਆਂ ਹਨ, ਜੋ ਨਸ਼ੇ ਦੀ ਭੇਟ ਚੜ੍ਹ ਗਏ। ਗੁਲਜ਼ਾਰ ਸਿੰਘ ਵਰਗੇ ਲੋਕ ਯਾਦ ਆਉਂਦੇ ਹਨ, ਜਿਨ੍ਹਾਂ ਨੇ ਨਸ਼ਿਆਂ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ। ਇਹ ਬਹੁਤ ਹੀ ਦੁੱਖਦਾਈ ਹੈ। ਪੰਜਾਬ ਸਰਕਾਰ ਨਸ਼ਾ ਤਸਕਰਾਂ ਨੂੰ ਸੁਰੱਖਿਆ ਦੇ ਰਹੀ ਹੈ।" ਇਹ ਗੱਲਾਂ ਮੋਹਾਲੀ ਵਿਚ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਚੌਥੇ ਦਿਨ ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਕਹੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ, ਰਾਕੇਸ਼ ਸ਼ਰਮਾ, ਮੀਨੁ ਸੇਠੀ, ਸੁਖਵਿੰਦਰ ਗੋਲਡੀ, ਅਜੇ ਕੌਸ਼ਲ, ਜਸਵਿੰਦਰ ਪਾਲ, ਆਸ਼ੀਸ਼ ਬਾਂਸਲ, ਬਿੱਲੂ, ਹਰਦੇਵ, ਮਨੋਜ ਸ਼ਰਮਾ, ਖੁਸ਼ਵੰਤ ਰਾਏ ਗੀਗਾ, ਇਕਬਾਲ ਸਿੰਘ ਚੰਨੀ ਸਮੇਤ ਕਈ ਭਾਜਪਾ ਆਗੂ ਅਤੇ ਅਹੁਦੇਦਾਰ ਮੌਜੂਦ ਰਹੇ।

ਸੂਦ ਨੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ 2023 ਵਿਚ ਭਾਰਤ ਵਿਚ ਇਕ ਲੱਖ ਤੋਂ ਵੱਧ NDPS ਦੇ ਮਾਮਲੇ ਦਰਜ ਕੀਤੇ ਗਏ। ਇਨ੍ਹਾਂ ਵਿੱਚੋਂ ਇਕੱਲੇ ਪੰਜਾਬ ਵਿਚ 33 ਹਜ਼ਾਰ ਮਾਮਲੇ ਦਰਜ ਹੋਏ। ਪਿਛਲੇ ਸਾਲ ਪੰਜਾਬ ਵਿਚ 11 ਹਜ਼ਾਰ ਮਾਮਲੇ ਦਰਜ ਕੀਤੇ ਗਏ ਹਨ। ਨਸ਼ੇ ਵਿਚ ਝੂਮਦੇ ਪੰਜਾਬ ਦੇ ਨੌਜਵਾਨਾਂ ਅਤੇ ਮੁਟਿਆਰਾਂ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਆਏ ਦਿਨ ਵਾਇਰਲ ਹੁੰਦੀਆਂ ਹਨ। ਇਹ ਰੰਗਲਾ ਪੰਜਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੀ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਚੁੱਕੀ ਹੈ। ਸਰਕਾਰ ਨੇ ਕਈ ਵਾਰ ਦਾਅਵਾ ਕੀਤਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ, ਪਰ ਇੰਨੇ ਸਾਲਾਂ ਵਿੱਚ ਕੁਝ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਸਰਕਾਰ ਇਹ ਬਹਾਨਾ ਲਾਉਂਦੀ ਹੈ ਕਿ ਸਰਹੱਦ ਪਾਰੋਂ ਪੰਜਾਬ ਵਿਚ ਨਸ਼ਾ ਆ ਰਿਹਾ ਹੈ। ਜੇਕਰ ਅਜਿਹਾ ਹੈ ਤਾਂ ਇਨ੍ਹਾਂ ਦੀ ਪੁਲਸ ਕਿੱਥੇ ਹੈ? ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? ਉਨ੍ਹਾਂ ਲੋਕਾਂ ਨੂੰ ਪੁੱਛਿਆ ਕਿ ਉਹ ਪੰਜਾਬ ਵਿਚ ਮਜ਼ਬੂਤ ਸਰਕਾਰ ਚਾਹੁੰਦੇ ਹਨ ਜਾਂ ਅਜਿਹੀ ਸਰਕਾਰ, ਜਿਸ ਨੂੰ ਫਰਾਰੀ ਕੱਟਣ ਵਾਲੇ ਬਾਹਰੀ ਲੋਕ ਚਲਾਉਣ। ਪੰਜਾਬ ਦਾ ਭਲਾ ਸਿਰਫ਼ ਭਾਜਪਾ ਹੀ ਕਰ ਸਕਦੀ ਹੈ।
 
ਪੰਜਾਬ ਨੂੰ ਡਬਲ ਇੰਜਣ ਸਰਕਾਰ ਦੀ ਲੋੜ: ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਹੈ। ਮੌਜੂਦਾ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਸੂਬਾ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਗੈਂਗਸਟਰਵਾਦ ਨਾਲ ਜੂਝ ਰਿਹਾ ਹੈ। ਹਰ ਵਰਗ, ਭਾਵੇਂ ਉਹ ਮਜ਼ਦੂਰ ਹੋਵੇ, ਕਿਸਾਨ ਹੋਵੇ ਜਾਂ ਸਰਕਾਰੀ ਕਰਮਚਾਰੀ, ਸਾਰੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਪਰੇਸ਼ਾਨ ਹਨ। ਇੱਥੇ ਕੋਈ ਉਦਯੋਗ ਨਹੀਂ ਆ ਰਿਹਾ। ਕਿਸੇ ਮਾਂ ਦੇ ਛੇ ਦੇ ਛੇ ਪੁੱਤਰ ਨਸ਼ੇ ਦੀ ਭੇਟ ਚੜ੍ਹ ਗਏ ਹਨ ਤਾਂ ਕਿਸੇ ਦੇ ਪੰਜ। ਕਈ ਪਰਿਵਾਰ ਬਰਬਾਦ ਹੋ ਚੁੱਕੇ ਹਨ। ਨਸਲਾਂ ਖਤਮ ਹੋ ਗਈਆਂ ਹਨ। ਇਸ ਲਈ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹ ਤੋਂ ਮਿਟਾਉਣਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟਰੈਕ ਰਿਕਾਰਡ ਹੈ ਕਿ ਜਿਸ ਵੀ ਸੂਬੇ ਵਿੱਚ ਉਹ ਸੱਤਾ ਵਿਚ ਆਈ, ਉੱਥੋਂ ਗੈਂਗਸਟਰਵਾਦ ਅਤੇ ਨਕਸਲਵਾਦ ਨੂੰ ਖ਼ਤਮ ਕੀਤਾ ਹੈ।

ਪੰਜਾਬ ਦੇ ਹਾਲਾਤ ਖਰਾਬ, ਸਰਕਾਰ ਅੱਖਾਂ ਬੰਦ ਕਰਕੇ ਬੈਠੀ: ਸੁਭਾਸ਼ ਸ਼ਰਮਾ

ਪੰਜਾਬ ਭਾਜਪਾ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਾ ਪ੍ਰੀਤਮ ਨੇ ਵੰਡ ਦੇ ਸਮੇਂ ਔਰਤਾਂ ਦੇ ਦਰਦ ਨੂੰ ਲੈ ਕੇ ‘ਅੱਜ ਆਖਾਂ ਵਾਰਿਸ ਸ਼ਾਹ ਨੂੰ’ ਕਵਿਤਾ ਲਿਖੀ ਸੀ। ਅੱਜ ਪੰਜਾਬ ਦੇ ਹਾਲਾਤ ਹੋਰ ਵੀ ਖਰਾਬ ਹਨ। ਹੁਣ ਲੜਕੀਆਂ ਵੀ ਇਸ ਦੀ ਚਪੇਟ ਵਿੱਚ ਆ ਰਹੀਆਂ ਹਨ। ਪਿੰਡ-ਪਿੰਡ ਨਸ਼ਾ ਵਿਕ ਰਿਹਾ ਹੈ। 'ਆਪ' ਨੇ ਤਿੰਨ ਮਹੀਨਿਆਂ ਵਿਚ ਨਸ਼ਿਆਂ ਦੇ ਨੈੱਟਵਰਕ ਦੀ ਕਮਰ ਤੋੜਨ ਦੀ ਗਾਰੰਟੀ ਦਿੱਤੀ ਸੀ, ਪਰ ਅਜਿਹਾ ਨਹੀਂ ਹੋਇਆ। ਸ਼ਰਮਾ ਨੇ ਪੁੱਛਿਆ ਕਿ ਸਾਢੇ ਚਾਰ ਸਾਲਾਂ ਵਿਚ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਕੀ ਕੀਤਾ?

ਨਸ਼ਿਆਂ ਦੀਆਂ ਜੜ੍ਹਾਂ ਡੂੰਘੀਆਂ: ਸਤਨਾਮ ਸਿੰਘ ਸੰਧੂ

ਭਾਜਪਾ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਮਾਧੋਪੁਰ ਤੋਂ ਸ਼ੁਰੂ ਹੋਈ ਯਾਤਰਾ ਮੋਹਾਲੀ ਪਹੁੰਚ ਕੇ ਸਫਲ ਹੋਈ ਹੈ। ਮੋਹਾਲੀ ਦੇ ਲੋਕ ਪੰਜਾਬ ਦਾ ਦਰਦ ਸਭ ਤੋਂ ਵੱਧ ਸਮਝਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ। ਪੰਜਾਬ ਵਿਧਾਨ ਸਭਾ ਵਿੱਚ ਸਰਕਾਰ ਨੇ ਮੰਨਿਆ ਹੈ ਕਿ ਕਰੀਬ ਪੌਣੇ 11 ਲੱਖ ਲੋਕ ਨਸ਼ਾ ਛੁਡਾਊ ਕੇਂਦਰਾਂ ਵਿਚ ਮਦਦ ਦੀ ਗੁਹਾਰ ਲਗਾ ਰਹੇ ਹਨ। ਨੈਸ਼ਨਲ ਇੰਸਟੀਚਿਊਟ ਦੀ ਰਿਪੋਰਟ ਅਨੁਸਾਰ ਸੂਬੇ ਦੇ 10 ਤੋਂ 17 ਸਾਲ ਦੀ ਉਮਰ ਦੇ ਕਰੀਬ ਸੱਤ ਲੱਖ ਬੱਚੇ ਨਸ਼ਿਆਂ ਦੀ ਜ਼ਦ ਵਿਚ ਹਨ। ਉਨ੍ਹਾਂ ਕਿਹਾ ਕਿ ਮਾਮਲਾ ਗੰਭੀਰ ਹੈ ਅਤੇ ਪੰਜਾਬੀਆਂ ਨੇ ਬਦਲਾਅ ਦਾ ਮਨ ਬਣਾ ਲਿਆ ਹੈ।

ਭਾਜਪਾ ਦਾ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ: ਬਰਾੜ

ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਜਦੋਂ ਯਾਤਰਾ ਸ਼ੁਰੂ ਹੋਈ ਤਾਂ 'ਆਪ' ਨੇ ਸਭ ਤੋਂ ਪਹਿਲਾਂ ਇਸ ਦਾ ਵਿਰੋਧ ਕੀਤਾ। ਇਸ ਤੋਂ ਪਤਾ ਲੱਗਦਾ ਹੈ ਕਿ ਉਹ ਡਰ ਚੁੱਕੇ ਹਨ। ਭਾਜਪਾ ਦਾ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।

ਇਹ ਯਾਤਰਾ ਇਨਕਲਾਬ ਹੈ:  ਸੰਜੀਵ ਵਸ਼ਿਸ਼ਟ 

ਭਾਜਪਾ ਦੇ ਮੋਹਾਲੀ ਜ਼ਿਲ੍ਹੇ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਇਹ ਯਾਤਰਾ ਨਹੀਂ, ਸਗੋਂ ਰੌਸ਼ਨੀ ਹੈ। ਇਹ ਇਕ ਇਨਕਲਾਬ ਹੈ। ਇਹ ਯਾਤਰਾ ਪੰਜਾਬ ਦੇ ਲੋਕਾਂ ਲਈ ਹੈ। ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨਾ ਬਿਹਤਰ ਸਿੱਖਿਆ ਮਿਲ ਰਹੀ ਹੈ ਅਤੇ ਨਾ ਹੀ ਨੌਕਰੀ। ਇਨ੍ਹਾਂ ਸਮੱਸਿਆਵਾਂ ਦਾ ਹੱਲ ਸਿਰਫ਼ ਭਾਜਪਾ ਹੀ ਕਰ ਸਕਦੀ ਹੈ।

  • Punjab
  • Punjab Politics
  • Ashish Sood

ਹਰਿਆਣਾ ਦੀ ਤਰਜ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਲਾਭ ਦੇਣਾ ਭਾਜਪਾ ਦਾ ਵਿਜ਼ਨ: ਓਮ ਪ੍ਰਕਾਸ਼ ਧਨਖੜ

NEXT STORY

Stories You May Like

  • boy arrested
    ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਕਾਬੂ
  • amritsar bandh punjab police
    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
  • man arrested punjab police
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ
  • 25 year old youth dies after injecting drugs
    ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
  • overdose  young people  death
    ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
  • man arrested while roaming under the influence of drugs
    ਨਸ਼ੇ ਦੀ ਹਾਲਤ ’ਚ ਘੁੰਮਦਾ ਵਿਅਕਤੀ ਗ੍ਰਿਫ਼ਤਾਰ
  • pungrain employee dies in road accident
    ਸੜਕ ਹਾਦਸੇ ਵਿਚ ਪਨਗ੍ਰੇਨ ਕਰਮਚਾਰੀ ਦੀ ਮੌਤ
  • power crisis pspcl power cuts
    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਦਾ ਤਬਾਦਲਾ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • youth smalsar video
      ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • fir in ludhiana
      ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ...
    • two arrested in elderly man  s suicide case
      ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • activa scooter stolen from youths returning from a jagran
      ਜਾਗਰਣ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਐਕਟਿਵਾ ਚੋਰੀ, ਪੰਜ ਮਿੰਟਾਂ 'ਚ ਦੇ ਗਏ...
    • amritpal mehron produced in moga court
      ਅੰਮ੍ਰਿਤਪਾਲ ਮਹਿਰੋਂ ਦੀ ਮੋਗਾ ਅਦਾਲਤ 'ਚ ਪੇਸ਼ੀ, ਗੰਨ ਕਲਚਲ ਮਾਮਲੇ 'ਚ ਹੋਈ...
    • punjab highcourt s major decision for government employees
      ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32...
    • 2 accused give police the slip and escape from court
      ਸਜ਼ਾ ਸੁਣਾਏ ਜਾਣ ਮਗਰੋਂ 2 ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਅਦਾਲਤ ’ਚੋਂ ਫ਼ਰਾਰ
    • punjab lottery ticket
      ਪੰਜਾਬ: 5,00,000 ਰੁਪਏ ਦੀ ਲਾਟਰੀ ਵਾਲਾ ਬੈਗ ਹੀ ਹੋ ਗਿਆ 'ਗਾਇਬ'!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +