ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪਿਛਲੇ 15 ਦਿਨਾਂ ਤੋਂ ਸ. ਰਣਜੀਤ ਸਿੰਘ ਗਿੱਲ 'ਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਬਾਅ ਪਾ ਰਹੀ ਸੀ। ਪਰ ਜਦੋਂ ਰਣਜੀਤ ਸਿੰਘ ਗਿੱਲ ਸਹਿਮਤ ਨਹੀਂ ਹੋਏ ਅਤੇ ਦੇਸ਼ ਦੇ ਵਿਕਾਸ ਅਤੇ ਪੰਜਾਬ ਦੇ ਭਵਿੱਖ ਨੂੰ ਦੇਖਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ ਤਾਂ ਪੰਜਾਬ ਦੀ 'ਆਪ' ਸਰਕਾਰ ਨੇ ਰਾਜਨੀਤਿਕ ਬਦਲਾਖੋਰੀ ਵਜੋਂ ਵਿਜੀਲੈਂਸ ਛਾਪਾ ਮਾਰਿਆ।
ਸ਼ਰਮਾ ਨੇ ਅੱਗੇ ਕਿਹਾ ਕਿ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਸਿਰਫ਼ 12 ਘੰਟਿਆਂ ਦੇ ਅੰਦਰ ਵਿਜੀਲੈਂਸ ਛਾਪਾ ਇਸ ਗੱਲ ਦਾ ਸਬੂਤ ਹੈ ਕਿ 'ਆਪ' ਨੇ ਪੰਜਾਬ ਵਿੱਚ 2027 ਲਈ ਭਾਜਪਾ ਨੂੰ ਆਪਣੇ ਵਿਕਲਪ ਵਜੋਂ ਸਵੀਕਾਰ ਕਰ ਲਿਆ ਹੈ।
ਸ਼ਰਮਾ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਅਤੇ 'ਆਪ' ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬੀ ਕਦੇ ਵੀ ਕਿਸੇ ਤੋਂ ਨਹੀਂ ਡਰਦੇ। ਹੁਣ ਪੰਜਾਬੀਆਂ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਵਿੱਚ ਸਰਕਾਰ ਕੇਜਰੀਵਾਲ ਅਤੇ ਸਿਸੋਦੀਆ ਚਲਾ ਰਹੇ ਹਨ, ਜੋ ਪੰਜਾਬ ਨੂੰ ਲੁੱਟ ਰਹੇ ਹਨ।
ਹੈਰੋਇਨ ਸਮੇਤ ਕਾਰ ਸਵਾਰ ਨਸ਼ਾ ਤਸਕਰ ਕਾਬੂ
NEXT STORY