ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਹੈਦਰਾਬਾਦ 'ਚ ਵੋਟਰ ਸੂਚੀ 'ਚੋਂ ਹਟਾਏ ਗਏ 5.41 ਲੱਖ ਤੋਂ ਵੱਧ ਵੋਟਰਾਂ ਦੇ ਨਾਂ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿੱਚ ਦਰਜ ਇੱਕ ਪੁਲਸ ਕੇਸ ਵਿੱਚ ਉਸਦਾ ਪੱਖ ਲੈਣ ਬਦਲੇ 65,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ- ਆਪ ਦੇ ਰਾਸ਼ਟਰੀ ਬੁਲਾਰੇ ਗਰੇਵਾਲ ਦੇ ਕਾਂਗਰਸ ਭਵਨ 'ਚ ਦੌਰੇ ਨੇ ਛੇੜੀ ਨਵੀਂ ਚਰਚਾ, ਝਾੜੂ ਛੱਡ ਫੜ ਸਕਦੇ ਹਨ ਹੱਥ
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਰਿਸ਼ਵਤ ਵਜੋਂ ਲਈ ਪਹਿਲੀ ਕਿਸ਼ਤ ਦੇ 24,000 ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕ ਸਭਾ ਚੋਣਾਂ ਦੌਰਾਨ ਆਸਮਾਨੀ ਚੜ੍ਹਿਆ ਸਿਆਸੀ ਪਾਰਾ, 'ਉਧਾਰ' ਦੇ ਉਮੀਦਵਾਰਾਂ ਦੀ ਬੋਲ ਰਹੀ 'ਤੂਤੀ'
NEXT STORY