ਬੁਡਲਾਡਾ(ਬਾਂਸਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਕ ਵਿਅਕਤੀ ਵੱਲੋਂ ਕੀਤੇ ਗਏ ਜਾਨਲੇਵਾ ਹਮਲੇ ਦੀ ਡਾਕਟਰ ਨਿਸ਼ਾਨ ਸਿੰਘ, ਹਲਕਾ ਇੰਚਾਰਜ ਬੁਢਲਾਡਾ ਅਤੇ ਜਤਿੰਦਰ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ /ਰਾਜਸੀ ਮਾਮਲਿਆਂ ਕਮੇਟੀ ਦੇ ਮੈਂਬਰ ਠੇਕੇਦਾਰ ਗੁਰਪਾਲ ਸਿੰਘ, ਹਰਮੇਲ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਣਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਹ ਹਮਲਾ ਉਦੋਂ ਹੋਇਆ ਜਦੋਂ ਬੀਤੇ ਦਿਨ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ।
ਇਹ ਵੀ ਪੜ੍ਹੋ- ਦਹਿਲ ਜਾਣਾ ਸੀ ਪੰਜਾਬ: ਅੱਤਵਾਦੀ ਸਾਜ਼ਿਸ਼ ਨਾਕਾਮ, ਡੈਟੋਨੇਟਰ ਸਮੇਤ IED ਬਰਾਮਦ
ਆਗੂਆਂ ਨੇ ਕਿਹਾ ਕਿ ਧਾਰਮਿਕ ਅਸਥਾਨ 'ਤੇ ਨਤਮਸਤਕ ਹੋਣ ਲਈ ਪਹੁੰਚੇ ਕਿਸੇ ਵੀ ਵਿਅਕਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੀ ਘਟਨਾ ਬੇਹੱਦ ਚਿੰਤਾਜਨਕ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਹਲਕੇ ਵਿੱਚ ਨਹੀਂ ਲਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖਦਾਈ ਹੈ ਕਿ ਥੋੜ੍ਹੇ ਸਮੇਂ ਦੇ ਅੰਤਰਾਲ ਵਿੱਚ ਸੁਖਬੀਰ ਸਿੰਘ ਬਾਦਲ 'ਤੇ ਇਹ ਦੂਜਾ ਹਮਲਾ ਹੈ। ਪਰਮਾਤਮਾ ਦੀ ਮੇਹਰ ਸਦਕਾ ਦੋਵੇਂ ਵਾਰ ਉਹ ਕਿਸੇ ਵੱਡੇ ਨੁਕਸਾਨ ਤੋਂ ਬਚ ਗਏ।
ਇਹ ਵੀ ਪੜ੍ਹੋ-ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ ਲਾਗੂ, PWD ਨੇ ਲਿਆ ਵੱਡਾ ਫੈਸਲਾ
ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਅਤੇ ਅਮਨ-ਪਸੰਦ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧ ਆਪਣੀ ਥਾਂ ’ਤੇ ਹੋ ਸਕਦਾ ਹੈ, ਪਰ ਕਿਸੇ ਵਿਅਕਤੀ ਦੀ ਜਾਨ ਨੂੰ ਖ਼ਤਰਾ ਪੈਦਾ ਕਰਨ ਵਾਲੀ ਘਟਨਾ ਨੂੰ ਜਾਇਜ਼ ਠਹਿਰਾਉਣ ਜਾਂ ਉਸ ’ਤੇ ਸਿਆਸੀ ਬਿਆਨਬਾਜ਼ੀ ਕਰਨ ਨੂੰ ਪੰਜਾਬ ਦੇ ਅਮਨ-ਪਸੰਦ ਲੋਕ ਕਦੇ ਪ੍ਰਵਾਨ ਨਹੀਂ ਕਰਨਗੇ। ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ, ਹਮਲੇ ਦੇ ਪਿੱਛੇ ਦੇ ਕਾਰਨਾਂ ਅਤੇ ਸਾਜ਼ਿਸ਼ ਦੀ ਹਰ ਪੱਖ ਤੋਂ ਜਾਂਚ ਕੀਤੀ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਸਾਂਝ, ਭਾਈਚਾਰੇ ਅਤੇ ਅਮਨ ਦਾ ਸੰਦੇਸ਼ ਦਿੱਤਾ ਹੈ। ਕਿਸੇ ਵੀ ਸਿਆਸੀ ਜਾਂ ਵਿਚਾਰਧਾਰਕ ਮਤਭੇਦ ਨੂੰ ਹਿੰਸਾ ਦਾ ਰੂਪ ਦੇਣਾ ਲੋਕਤੰਤਰ ਲਈ ਖ਼ਤਰਨਾਕ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਅਤੇ ਸਾਰੀਆਂ ਸਿਆਸੀ ਧਿਰਾਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਕਾਬੂ
NEXT STORY