ਲੁਧਿਆਣਾ (ਰਾਜ) : ਘਰ ਦੇ ਬਾਹਰ ਸ਼ਰਾਬ ਪੀ ਰਹੇ ਨੌਜਵਾਨਾਂ ਨੂੰ ਰੋਕਣਾ ਉਸ ਸਮੇਂ ਮਹਿੰਗਾ ਪੈ ਗਿਆ, ਜਦ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਫਿਰ ਧਮਕੀਆਂ ਦਿੰਦਿਆਂ ਫਰਾਰ ਹੋ ਗਏ। ਜ਼ਖਮੀ ਦਾ ਨਾਂ ਮਨੀਸ਼ ਕੁਮਾਰ ਹੈ। ਇਸ ਮਾਮਲੇ ’ਚ ਥਾਣਾ ਡਾਬਾ ਦੀ ਪੁਲਸ ਨੇ ਹਾਂਡਾ, ਸੈਂਡੀ, ਜੱਟ, ਮੰਨੂ ਸਮੇਤ 10 ਮੁਲਜ਼ਮਾਂ ਖਿਲਾਫ਼ ਇਰਾਦਾ ਕਤਲ ਅਤੇ ਕੁੱਟਮਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਗੈਂਗਸਟਰਾਂ ਤੇ ਫਿਰੌਤੀਬਾਜ਼ਾਂ ਦਾ ਹੱਬ ਬਣਿਆ ਜ਼ੀਰਕਪੁਰ, ਬਿਲਡਰ ਤੋਂ 1 ਕਰੋੜ ਦੀ ਫਿਰੌਤੀ ਮੰਗਣ ’ਤੇ ਸੁਰੱਖਿਆ ਪ੍ਰਦਾਨ
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਨੀਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਰਵੀ ਤੇ ਅਜੇ ਕੁਮਾਰ ਨਾਲ 17 ਜਨਵਰੀ ਨੂੰ ਇਲਾਕੇ ’ਚ ਖੜ੍ਹਾ ਸੀ। ਇਸ ਦੌਰਾਨ ਉਕਤ ਮੁਲਜ਼ਮ ਮੋਟਰਸਾਈਕਲ ’ਤੇ ਆਏ ਤੇ ਉਸ ਦੇ ਘਰ ਦੇ ਬਾਹਰ ਖੜ੍ਹ ਕੇ ਸ਼ਰਾਬ ਪੀਣ ਲੱਗ ਪਏ, ਜਦੋਂ ਉਸ ਨੂੰ ਪਤਾ ਲੱਗਾ ਤਾਂ ਉਸ ਨੇ ਨੌਜਵਾਨਾਂ ਨੂੰ ਘਰ ਦੇ ਬਾਹਰ ਸ਼ਰਾਬ ਪੀਣ ਤੋਂ ਰੋਕਿਆ। ਇਹ ਕਹਿਣ ਤੋਂ ਬਾਅਦ ਮੁਲਜ਼ਮਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਬੁਰੀ ਤਰ੍ਹਾਂ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮ ਧਮਕੀਆਂ ਦਿੰਦੇ ਫਰਾਰ ਹੋ ਗਏ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਨਾਗਾਲੈਂਡ ਦੇ 2 ਪਿੰਡਾਂ ਨੇ ਵੋਟ ਬਦਲੇ ਰਿਸ਼ਵਤ ਨਾ ਲੈਣ ਦਾ ਲਿਆ ਸੰਕਲਪ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਫੈਕਟਰੀ ’ਚ ਰੈਫਰੀਜਰੇਟਰ ਦਾ ਕੰਪਰੈਸ਼ਰ ਫਟਣ ਕਾਰਨ ਧਮਾਕਾ, 4 ਬੱਚਿਆਂ ਸਮੇਤ 8 ਫੱਟੜ
NEXT STORY