ਮੋਗਾ,(ਅਜ਼ਾਦ): ਸ਼ਹਿਰ ਅੱਜ ਮੋਗਾ-ਘੱਲ ਕਲਾਂ ਰੇਲਵੇ ਸਟੇਸ਼ਨ ਦੇ ਵਿਚਕਾਰ ਟਰੇਨ ਦੀ ਲਪੇਟ 'ਚ ਆ ਕੇ ਆਟੋ ਚਾਲਕ ਸੁਖਦੇਵ ਸਿੰਘ (53) ਨਿਵਾਸੀ ਪਿੰਡ ਧੱਲੇਕੇ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਰੇਲਵੇ ਪੁਲਸ ਚੌਂਕੀ ਦੇ ਇੰਚਾਰਜ ਥਾਣੇਦਾਰ ਛਿੰਦਰਪਾਲ ਸਿੰਘ, ਸਹਾਇਕ ਥਾਣੇਦਾਰ ਸੋਹਨ ਸਿੰਘ ਤੇ ਲਾਲ ਸਿੰਘ ਹੋਰ ਪੁਲਸ ਮੁਲਾਜ਼ਮਾਂ ਸਮੇਤ ਉਥੇ ਪਹੁੰਚੇ ਤੇ ਜਾਂਚ ਦੇ ਇਲਾਵਾ ਆਸ ਪਾਸ ਦੇ ਲੋਕਾਂ ਤੋਂ ਪੁੱਛÎ ਗਿੱ ਛ ਕਰਕੇ ਸਮਾਜ ਸੇਵਾ ਸੁਸਾਇਟੀ ਮੋਗਾ ਦੀ ਸਹਾਇਤਾ ਨਾਲ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਪੁਲਸ ਸੂਤਰਾਂ ਦੇ ਅਨੁਸਾਰ ਸੁਖਦੇਵ ਸਿੰਘ ਜੋ ਦੋ ਬੱਚਿਆਂ ਦਾ ਪਿਤਾ ਸੀ ਤੇ ਆਟੋ ਚਲਾਉਂਦਾ ਸੀ, ਅੱਜ ਸਵੇਰੇ ਜਦ ਨੈਸਲੇ ਡੇਅਰੀ ਤੋਂ ਥੋੜੀ ਅੱਗੇ ਰੇਲਵੇ ਲਾਈਨ ਕਰਾਸ ਕਰ ਰਿਹਾ ਸੀ ਤਾਂ ਅਚਾਨਕ ਫਿਰੋਜ਼ਪੁਰ ਤੋਂ ਲੁਧਿਆਣਾ ਜਾਣ ਵਾਲੀ ਟਰੇਨ ਦੀ ਲਪੇਟ ਵਿਚ ਆ ਗਿਆ। ਜਿਸ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ। ਸਹਾਇਕ ਥਾਣੇਦਾਰ ਸੋਹਣ ਸਿੰਘ ਵਲੋਂ ਮ੍ਰਿਤਕ ਦੇ ਬੇਟੇ ਜਸਪ੍ਰੀਤ ਸਿੰਘ ਦੇ ਬਿਆਨਾਂ 'ਤੇ ਅ/ਧ 174 ਦੀ ਕਾਰਵਾਈ ਕਰਨ ਦੇ ਬਾਅਦ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤਾ।
ਮੋਗਾ : ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਗਨ ਭੇਟ
NEXT STORY