ਸਮਾਣਾ (ਦਰਦ, ਅਸ਼ੋਕ) : ਭਵਾਨੀਗੜ੍ਹ ਸੜਕ ’ਤੇ ਐਤਵਾਰ ਤੜਕੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ ਹੋ ਗਈ। ਉਹ ਪਿੰਡ ਗਾਜੇਵਾਸ ਤੋਂ ਸਮਾਣਾ ਦੇ ਗੁਰਦੁਆਰਾ ਸਾਹਿਬ ਵਿਚ ਕਥਾ ਕਰਨ ਲਈ ਆ ਰਹੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਮਾਮਲੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਧਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਾਬਾ ਭਰਪੂਰ ਸਿੰਘ (56) ਦੇ ਪੁੱਤਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਉਨ੍ਹਾਂ ਦੇ ਪਿਤਾ ਰੋਜ਼ਾਨਾ ਵਾਂਗ ਤੜਕੇ ਕਰੀਬ 2 ਵਜੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਕਥਾ ਕਰਨ ਲਈ ਘਰੋਂ ਨਿਕਲੇ ਸਨ। ਜਦੋਂ ਉਹ ਕੁਲਾਰਾਂ ਮੋੜ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਸ ਟੱਕਰ ਕਾਰਨ ਉਹ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਗਏ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਕਰਵਾਉਣ ਉਪਰੰਤ ਬਾਬਾ ਜੀ ਦੀ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬੱਸ ਸਟੈਂਡ ਨੇੜੇ ਅੱਗ ਦੀ ਭੇਟ ਚੜ੍ਹਿਆ ਮਜ਼ਦੂਰ ਦਾ ਘਰ
NEXT STORY