ਫ਼ਰੀਦਕੋਟ, (ਹਾਲੀ)- ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਹੁਕਮਾਂ ’ਤੇ ਟਰਾਂਸਪੋਰਟ ਅਫਸਰ ਵੱਲੋਂ ਦਿਹਾਤੀ ਇਲਾਕਿਆਂ ਵਿਚ ਆਵਾਜਾਈ ਲਈ ਵਰਤੇ ਜਾ ਰਹੇ ਯਾਤਰੀ ਟੈਂਪੂਆਂ ਨੂੰ ਜਬਰੀ ਬੰਦ ਕਰਨ ਦੇ ਫੈਸਲੇ ਖਿਲਾਫ਼ ਬਾਬਾ ਫ਼ਰੀਦ ਪੈਸੰਜਰ ਟੈਂਪੂ ਯੂਨੀਅਨ ਵੱਲੋਂ ਮਿੰਨੀ ਸਕੱਤਰੇਤ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 1433ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਯੂਨੀਅਨ ਆਗੂਅਾਂ ਤੇ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।
®ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਪੱਪੂ ਸੁੱਖਣਵਾਲਾ ਨੇ ਕਿਹਾ ਕਿ ਉਨ੍ਹਾਂ ਦੇ ਟੈਂਪੂ ਲੰਮੇ ਸਮੇਂ ਤੋਂ ਬੰਦ ਪਏ ਹਨ, ਜਿਸ ਕਾਰਨ ਉਨ੍ਹਾਂ ਦਾ ਰੋਜ਼ਗਾਰ ਖੁਸ ਗਿਆ ਹੈ। ਇਸ ਕਰ ਕੇ ਉਨ੍ਹਾਂ ਨੂੰ ਆਰਥਕ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਟੈਂਪੂ ਚੱਲਣ ਨਾਲ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਘੱਟ ਜਾਣਗੀਆਂ ਅਤੇ ਉਨ੍ਹਾਂ ਨੂੰ ਸ਼ਹਿਰ ਆਉਣਾ-ਜਾਣਾ ਆਸਾਨ ਹੋ ਜਾਵੇਗਾ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ 7 ਸੀਟਰ ਪਾਲਿਸੀ ਤੁਰੰਤ ਲਾਗੂ ਕਰੇ ਅਤੇ ਨਵੀਂ ਪਾਲਿਸੀ ਤਹਿਤ ਜਿਨ੍ਹਾਂ ਨੇ ਪਰਮਿਟ ਅਪਲਾਈ ਕੀਤੇ ਹੋਏ ਹਨ, ਉਨ੍ਹਾਂ ਪਰਮਿਟ ਜਲਦ ਜਾਕੀ ਕੀਤੇ ਜਾਣ। ਆਗੂਅਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਇਸ ਸਮੇਂ ਪੰਜਾਬ ਪ੍ਰਧਾਨ ਸੁਖਪਾਲ ਸਿੰਘ ਰੰਧਾਵਾ, ਫ਼ਰੀਦਕੋਟ ਸ਼ਹਿਰੀ ਪ੍ਰਧਾਨ ਪਰਮਿੰਦਰ ਕੁਮਾਰ, ਬਲਾਕ ਫ਼ਰੀਦਕੋਟ ਪ੍ਰਧਾਨ ਡਿਪਟੀ ਸਿੰਘ, ਖ਼ਜ਼ਾਨਚੀ ਗੁਰਜੀਤ ਸਿੰਘ ਅਰਾਈਆਂਵਾਲਾ, ਸਕੱਤਰ ਜਗਸੀਰ ਸਿੰਘ ਆਦਿ ਹਾਜ਼ਰ ਸਨ।
ਮੁਕਤੀਸਰ ਵੈੱਲਫੇਅਰ ਕਲੱਬ ਨੇ 250 ਤੋਂ ਵੱਧ ਵਾਹਨਾਂ ’ਤੇ ਲਾਏ ਰਿਫਲੈਕਟਰ
NEXT STORY